ਮੁਹਾਲੀ ਦੀ ਹੱਦਬੰਦੀ ਦੇ ਮੁੱਦੇ ’ਤੇ ਸਿਆਸਤ: ਜੀਤੀ ਸਿੱਧੂ
ਖੇਤਰੀ ਪ੍ਰਤੀਨਿਧ ਐੱਸਏਐੱਸ ਨਗਰ (ਮੁਹਾਲੀ), 10 ਜੁਲਾਈ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਮੁਹਾਲੀ ਦੀ ਹੱਦਬੰਦੀ ਵਧਾ ਕੇ ਬਲੌਂਗੀ, ਬੜ ਮਾਜਰਾ, ਬਲਿਆਲੀ, ਟੀਡੀਆਈ ਸਿਟੀ, ਸੈਕਟਰ 90-91, 82 ਆਦਿ ਇਲਾਕਿਆਂ ਨੂੰ ਸ਼ਾਮਲ ਕਰਨ...
Advertisement
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 10 ਜੁਲਾਈ
Advertisement
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਮੁਹਾਲੀ ਦੀ ਹੱਦਬੰਦੀ ਵਧਾ ਕੇ ਬਲੌਂਗੀ, ਬੜ ਮਾਜਰਾ, ਬਲਿਆਲੀ, ਟੀਡੀਆਈ ਸਿਟੀ, ਸੈਕਟਰ 90-91, 82 ਆਦਿ ਇਲਾਕਿਆਂ ਨੂੰ ਸ਼ਾਮਲ ਕਰਨ ਲਈ ਉਹਨਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਅਤੇ ਇਸ ਵਾਅਦੇ ਨੂੰ ਪਹਿਲੀ ਹੀ ਮੀਟਿੰਗ ਵਿੱਚ ਨਗਰ ਨਿਗਮ ਵਿੱਚ ਮਤੇ ਦੇ ਰੂਪ ਵਿੱਚ ਪੇਸ਼ ਕਰਕੇ ਪਾਸ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਤੋਂ ਬਾਅਦ ਸਿਆਸੀ ਦਬਾਅ ਹੇਠ ਇਸ ਮਤੇ ਨੂੰ ਸਥਾਨਕ ਸਰਕਾਰ ਵਿਭਾਗ ਵਿੱਚ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਕੁਝ ਲੋਕ ਹੱਦਬੰਦੀ ਵਧਾਉਣ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੇ ਹਨ, ਜਦ ਕਿ ਅਸਲੀਅਤ ਇਹ ਹੈ ਕਿ ਇਹ ਯਤਨ ਉਨ੍ਹਾਂ ਨੇ ਕੀਤਾ ਸੀ।
Advertisement
×