DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੋਮੀ ਸੋਨੀ ਦਾ ਦੇਹਾਂਤ

ਰੂਪਨਗਰ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਮਿਉਂਸਿਪਲ ਕੌਂਸਲਰ ਪੋਮੀ ਸੋਨੀ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਸ੍ਰੀ ਸੋਨੀ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਇੱਥੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ...

  • fb
  • twitter
  • whatsapp
  • whatsapp
Advertisement

ਰੂਪਨਗਰ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਮਿਉਂਸਿਪਲ ਕੌਂਸਲਰ ਪੋਮੀ ਸੋਨੀ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਸ੍ਰੀ ਸੋਨੀ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਇੱਥੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸ੍ਰੀ ਸੋਨੀ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਦੁਪਹਿਰ 12 ਵਜੇ ਪਿੰਡ ਹਵੇਲੀ ਦੇ ਸਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੱਚੇ ਹਨ। ਉਨ੍ਹਾਂ ਦੇ ਦੇਹਾਂਤ ’ਤੇ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਲਖਵੰਤ ਸਿੰੰਘ ਹਿਰਦਾਪੁਰ, ਸਾਬਕਾ ਯੂਥ ਪ੍ਰਧਾਨ ਸੁਰਿੰੰਦਰ ਸਿੰੰਘ ਹਰੀਪੁਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

Advertisement
Advertisement
×