ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿਆਲਬਾ ਦੇ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਜਾਰੀ

ਕੁਰਾਲੀ (ਪੱਤਰ ਪ੍ਰੇਰਕ): ਸਿਆਲਬਾ ’ਚ ਮਰਹੂਮ ਪਰਮਜੀਤ ਸਿੰਘ ਦੀ ਯਾਦ ’ਚ ਹੋਣ ਵਾਲੇ ਚੌਥੇ ਸਾਲਾਨਾ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਕਾਂਗਰਸ ਦੇ ਹਲਕਾ ਇੰਚਾਰਜ਼ ਵਿਜੈ ਸ਼ਰਮਾ ਟਿੰਕੂ ਨੇ ਰਿਲੀਜ਼ ਕੀਤਾ। ਪਿੰਡ ਵਾਸੀਆਂ ਤੇ ਪੰਚਾਇਤ ਵਲੋਂ ਕਰਵਾਏ ਜਾਣ ਵਾਲੇ ਟੂਰਨਾਮੈਂਟ ਸਬੰਧੀ ਲਾਲੀ...
Advertisement

ਕੁਰਾਲੀ (ਪੱਤਰ ਪ੍ਰੇਰਕ): ਸਿਆਲਬਾ ’ਚ ਮਰਹੂਮ ਪਰਮਜੀਤ ਸਿੰਘ ਦੀ ਯਾਦ ’ਚ ਹੋਣ ਵਾਲੇ ਚੌਥੇ ਸਾਲਾਨਾ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਕਾਂਗਰਸ ਦੇ ਹਲਕਾ ਇੰਚਾਰਜ਼ ਵਿਜੈ ਸ਼ਰਮਾ ਟਿੰਕੂ ਨੇ ਰਿਲੀਜ਼ ਕੀਤਾ। ਪਿੰਡ ਵਾਸੀਆਂ ਤੇ ਪੰਚਾਇਤ ਵਲੋਂ ਕਰਵਾਏ ਜਾਣ ਵਾਲੇ ਟੂਰਨਾਮੈਂਟ ਸਬੰਧੀ ਲਾਲੀ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ 28 ਜੂਨ ਨੂੰ ਸ਼ੁਰੂ ਹੋਵੇਗਾ। ਜੇਤੂ ਤੇ ਉਪਜੇਤੂ ਟੀਮਾਂ ਨੂੰ ਨਗਦ ਇਨਾਮ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪੋਸਟਰ ਜਾਰੀ ਕਰਦਿਆਂ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਮਦਨ ਸਿੰਘ ਮਾਣਕਪੁਰ ਸ਼ਰੀਫ਼, ਹਰਨੇਕ ਸਿੰਘ ਤਕੀਪੁਰ, ਤਨਵੀਰ ਸਿੰਘ, ਯੋਗਰਾਜ ਸਿੰਘ, ਮਨਪ੍ਰੀਤ ਸਿੰਘ, ਰਣਵੀਰ ਸਿੰਘ ਆਦਿ ਹਾਜ਼ਰ ਸਨ।

Advertisement
Advertisement