Power Cuts: ਬਿਜਲੀ ਸਪਲਾਈ ਨਾ ਮਿਲਣ ਕਾਰਨ ਉਗਰਾਹਾਂ ਯੂਨੀਅਨ ਵੱਲੋਂ ਸੜਕ ਜਾਮ
ਬੀ ਕੇ ਯੂ (ਏਕਤਾ)-ਉਗਰਾਹਾਂ ਬਲਾਕ ਡੇਰਾਬਸੀ ਵੱਲੋਂ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਪਾਵਰਕੌਮ ਦੇ ਐਕਸੀਅਨ ਦਫ਼ਤਰ ਲਾਲੜੂ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਨੇ ਕੀਤੀ।...
ਬੀ ਕੇ ਯੂ (ਏਕਤਾ)-ਉਗਰਾਹਾਂ ਬਲਾਕ ਡੇਰਾਬਸੀ ਵੱਲੋਂ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਪਾਵਰਕੌਮ ਦੇ ਐਕਸੀਅਨ ਦਫ਼ਤਰ ਲਾਲੜੂ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਨੇ ਕੀਤੀ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਐਕਸੀਅਨ ਵੱਲੋਂ ਤਸੱਲੀਬਖ਼ਸ਼ ਜਵਾਬ ਨਾ ਮਿਲਣ ’ਤੇ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ਜਾਮ ਕਰ ਦਿੱਤਾ। ਕਰੀਬ ਘੰਟੇ ਬਾਅਦ ਪੁਲੀਸ ਪ੍ਰਸ਼ਾਸਨ ਅਤੇ ਪਾਵਰਕੌਮ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਗਿਆ ਕਿ ਅੱਗੇ ਤੋਂ ਮੋਟਰਾਂ ਲਈ 20 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਸ ਮਗਰੋਂ ਕਿਸਾਨਾਂ ਨੇ ਹਾਈਵੇਅ ਤੋਂ ਜਾਮ ਹਟਾ ਕੇ ਧਰਨਾ ਸਮਾਪਤ ਕਰ ਦਿੱਤਾ।
ਇਸ ਮੌਕੇ ਕਰਨੈਲ ਸਿੰਘ, ਜਸਵੰਤ ਸਿੰਘ ਕੁਰਲੀ, ਜਸਵਿੰਦਰ ਸਿੰਘ, ਬਲਦੇਵ ਸਿੰਘ ਰੁੜਕੀ, ਲਖਵਿੰਦਰ ਸਿੰਘ ਲੱਖੀ ਸਾਧਾਪੁਰ, ਅਮਨਪ੍ਰੀਤ ਸਿੰਘ ਹੰਡੇਸਰਾ, ਜੈ ਸਿੰਘ ਸ਼ੀਂਹਪੁਰ, ਸਤਵਿੰਦਰ ਸਿੰਘ ਬਲਟਾਣਾ, ਦਲਵੀਰ ਸਿੰਘ ਢਿੱਲੋਂ, ਗੁਰਚਰਨ ਸਿੰਘ ਬਟੋਲੀ, ਹਰਜੀਤ ਸਿੰਘ ਬੜਾਣਾ, ਜਵਾਲਾ ਸਿੰਘ ਖੇੜੀ ਜੱਟਾਂ, ਧਰਵਿੰਦਰ ਸਿੰਘ ਜੋਲਾ, ਦਲਜੀਤ ਸਿੰਘ ਧਰਮਗੜ੍ਹ, ਗੁਰਵਿੰਦਰ ਸਿੰਘ ਖਜੂਰ ਮੰਡੀ, ਨਿਰਮਲ ਸਿੰਘ ਜੰਡਲੀ, ਕੁਲਵੀਰ ਸਿੰਘ ਅੰਬਛੱਪਾ, ਗੁਰਵਿੰਦਰ ਸਿੰਘ ਹਸਨਪੁਰ ਸਮੇਤ ਵੱਖ-ਵੱਖ ਪਿੰਡਾਂ ਤੋਂ ਸੈਂਕੜੇ ਕਿਸਾਨ ਹਾਜ਼ਰ ਸਨ।
ਬਿਜਲੀ ਨਾ ਆਉਣ ਕਾਰਨ ਝੋਨੇ ਦੇ ਖੇਤ ਸੁੱਕਣ ਲੱਗੇ
ਐੱਸ ਏ ਐੱਸ ਨਗਰ (ਮੁਹਾਲੀ) (ਖੇਤਰੀ ਪ੍ਰਤੀਨਿਧ): ਕਈ ਦਿਨਾਂ ਤੋਂ ਖੇਤੀਬਾੜੀ ਲਈ ਪੂਰੇ ਅੱਠ ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹਨ। ਕਿਸਾਨਾਂ ਨੇ ਝੋਨੇ ਨੂੰ ਸੋਕਾ ਲੱਗਣ ਅਤੇ ਝਾੜ ਘਟਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਕਿਸਾਨ ਆਗੂ ਬਲਜਿੰਦਰ ਸਿੰਘ ਭਾਗੋਮਾਜਰਾ, ਰਵਿੰਦਰ ਸਿੰਘ ਸਨੇਟਾ, ਪਾਲ ਰਾਮ ਸਨੇਟਾ, ਗੁਰਵੀਰ ਸਿੰਘ ਬਠਲਾਣਾ ਆਦਿ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਨਿਸਾਰੇ ਉੱਤੇ ਹੈ। ਇਨ੍ਹੀਂ ਦਿਨੀਂ ਪੰਜ ਤੋਂ ਛੇ ਘੰਟੇ ਪਾਵਰ ਸਪਲਾਈ ਆ ਰਹੀ ਹੈ। ਇਸ ਕਾਰਨ ਝੋਨੇ ਦੀ ਫ਼ਸਲ ਲਈ ਪਾਣੀ ਪੂਰਾ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਪਾਣੀ ਦੀ ਘਾਟ ਕਾਰਨ ਝੋਨੇ ਵਿੱਚ ਚੂਹਿਆਂ ਦੀ ਗਿਣਤੀ ਵਧ ਗਈ ਹੈ ਜੋ ਫ਼ਸਲ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਅਤੇ ਪਾਵਰਕੌਮ ਦੇ ਅਧਿਕਾਰੀਆਂ ਤੋਂ ਅੱਠ ਘੰਟੇ ਪਾਵਰ ਸਪਲਾਈ ਦੇਣ ਅਤੇ ਪਿਛਲੇ ਦਿਨਾਂ ਤੋਂ ਘੱਟ ਛੱਡੀ ਗਈ ਸਪਲਾਈ ਦੀ ਭਰਪਾਈ ਲਈ ਵਾਧੂ ਬਿਜਲੀ ਦੇਣ ਦੀ ਮੰਗ ਕੀਤੀ।
ਬਿਜਲੀ ਦੇ ਲੰਮੇ ਕੱਟਾਂ ਤੋਂ ਲੋਕ ਪ੍ਰੇਸ਼ਾਨ
ਅਮਲੋਹ (ਪੱਤਰ ਪ੍ਰੇਰਕ): ਪਿੰਡਾਂ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਜਿੱਥੇ ਘਰੇਲੂ ਕੰਮ ਪ੍ਰਭਾਵਿਤ ਹੋ ਰਹੇ ਹਨ, ਉੱਥੇ ਕਿਸਾਨਾਂ ਨੂੰ ਵੀ ਖੇਤੀਬਾੜੀ ਨਾਲ ਸਬੰਧਤ ਕੰਮਾਂ ਵਿੱਚ ਦਿੱਕਤਾਂ ਆ ਰਹੀਆਂ ਹਨ। ਬੀ ਕੇ ਯੂ (ਏਕਤਾ)-ਉਗਰਾਹਾਂ ਬਲਾਕ ਅਮਲੋਹ ਦੇ ਆਗੂਆਂ ਨੇ ਬਿਜਲੀ ਦੇ ਕੱਟਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਬਿਜਲੀ ਵਿਭਾਗ ਤੋਂ ਪਿੰਡਾਂ ਵਿੱਚ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਆਗੂਆਂ ਨੇ ਇਸ ਸਬੰਧੀ ਪਾਵਰਕੌਮ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਬਲਾਕ ਅਮਲੋਹ ਦੇ ਪ੍ਰਧਾਨ ਦਵਿੰਦਰ ਸਿੰਘ ਰਹਿਲ, ਮੀਤ ਪ੍ਰਧਾਨ ਹਰਜੀਤ ਸਿੰਘ, ਸਕੱਤਰ ਹਰਵਿੰਦਰ ਸਿੰਘ ਵਿੱਕੀ, ਹਰਿੰਦਰ ਸਿੰਘ, ਲਖਵੀਰ ਸਿੰਘ, ਬਲਜੀਤ ਸਿੰਘ, ਚੰਮਾ ਖਾਨ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਸਤਵੰਤ ਸਿੰਘ, ਗੁਰਮੇਲ ਸਿੰਘ, ਕਮਲਜੀਤ ਸਿੰਘ, ਸੁਖਪ੍ਰੀਤ ਸਿੰਘ, ਨਵਦੀਪ ਸਿੰਘ, ਇੰਦਰਜੀਤ ਸਿੰਘ, ਜਸਵੀਰ ਸਿੰਘ, ਹਰਜਿੰਦਰ ਸਿੰਘ, ਜਸਵੀਰ ਸਿੰਘ ਨੰਬਰਦਾਰ, ਦਲਵੀਰ ਸਿੰਘ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ।

