DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Power Failure: ਬਿਜਲੀ ਸੰਕਟ: 11 ਪਿੰਡ ਪਾਣੀ ਨੂੰ ਤਰਸੇ

ਕਾਹਨਪੁਰ ਖੂਹੀ ਇਲਾਕੇ ਵਿੱਚ ਦੋ ਦਿਨਾਂ ਤੋਂ ਬਿਜਲੀ ਦੀ ਸਪਲਾਈ ਬੰਦ ਹੋਣ ਕਾਰਨ ਜਿੱਥੇ ਲੋਕ ਗਰਮੀ ਤੋਂ ਪ੍ਰੇਸ਼ਾਨ ਹੋ ਰਹੇ ਹਨ, ਉੱਥੇ ਹੀ ਪੀਣ ਵਾਲੇ ਪਾਣੀ ਦੀ ਵੀ ਸਮੱਸਿਆ ਖੜ੍ਹੀ ਹੋ ਗਈ ਹੈ। ਕਾਹਨਪੁਰ ਖੂਹੀ, ਭਨੂੰਹਾਂ ਸਮੁੰਦੜੀਆਂ, ਪਲਾਟਾ, ਹਰੀਪੁਰ, ਸਪਾਲਮਾ,...

  • fb
  • twitter
  • whatsapp
  • whatsapp
featured-img featured-img
ਸ੍ਰੀ ਆਨੰਦਪੁਰ ਸਾਹਿਬ ਵਿੱਚ ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਬਿਜਲੀ ਮੁਲਾਜ਼ਮ।
Advertisement

ਕਾਹਨਪੁਰ ਖੂਹੀ ਇਲਾਕੇ ਵਿੱਚ ਦੋ ਦਿਨਾਂ ਤੋਂ ਬਿਜਲੀ ਦੀ ਸਪਲਾਈ ਬੰਦ ਹੋਣ ਕਾਰਨ ਜਿੱਥੇ ਲੋਕ ਗਰਮੀ ਤੋਂ ਪ੍ਰੇਸ਼ਾਨ ਹੋ ਰਹੇ ਹਨ, ਉੱਥੇ ਹੀ ਪੀਣ ਵਾਲੇ ਪਾਣੀ ਦੀ ਵੀ ਸਮੱਸਿਆ ਖੜ੍ਹੀ ਹੋ ਗਈ ਹੈ। ਕਾਹਨਪੁਰ ਖੂਹੀ, ਭਨੂੰਹਾਂ ਸਮੁੰਦੜੀਆਂ, ਪਲਾਟਾ, ਹਰੀਪੁਰ, ਸਪਾਲਮਾ, ਖੇੜਾ ਕਲਮੋਟ, ਭੰਗਲਾ, ਮਹਿੰਦਪੁਰ, ਲੋਅਰ ਮਜਾਰੀ ਵਿੱਚ ਦੋ ਦਿਨਾਂ ਤੋਂ ਬਿਜਲੀ ਨਹੀਂ ਆਈ ਹੈ। ਇਸ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ। ਪਾਣੀ ਦੀ ਘਾਟ ਕਾਰਨ ਪਸ਼ੂ ਵੀ ਤਿਹਾਏ ਹਨ।

ਦੱਸਣਯੋਗ ਹੈ ਕਿ ਪਿੰਡ ਹਰੀਪੁਰ ਵਿੱਚ ਬਣਿਆ ਜਲ ਕੇਂਦਰ ਦਰਜਨਾਂ ਪਿੰਡਾਂ ਨੂੰ ਜਲ ਸਪਲਾਈ ਕਰਦਾ ਹੈ। ਬਿਜਲੀ ਦੀ ਸਮੱਸਿਆ ਕਾਰਨ ਇਹ ਕੱਲ ਤੋਂ ਬੰਦ ਪਿਆ ਹੈ। ਪਿੰਡ ਖੇੜਾ ਕਲਮੋਟ ਦੀ ਸਰਪੰਚ ਰਾਮਪਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪਾਵਰਕੌਮ ਦੇ ਸਬ-ਡਿਵੀਜ਼ਨ ਸਿੰਘਪੁਰ ਦੇ ਐੱਸ ਡੀ ਓ ਨੂੰ ਕਈ ਵਾਰ ਫੋਨ ਕੀਤਾ ਪਰ ਉਨ੍ਹਾਂ ਨੇ ਗੱਲ ਨਹੀਂ ਕੀਤੀ। ਇਸ ਮਗਰੋਂ ਐਕਸੀਅਨ ਪਾਵਰਕੌਮ ਨੂੰ ਵੀ ਫੋਨ ਕੀਤਾ ਸੀ ਪਰ ਉਨ੍ਹਾਂ ਨੇ ਵੀ ਫੋਨ ਨਹੀਂ ਚੁੱਕਿਆ।

Advertisement

ਪਿੰਡਾਂ ਦੇ ਲੋਕਾਂ ਨੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਬਿਜਲੀ ਚਾਲੂ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

Advertisement

ਮੁਲਾਜ਼ਮਾਂ ਦੀ ਹੜਤਾਲ ਕਾਰਨ ਦਿੱਕਤ ਆਈ: ਐਕਸੀਅਨ

ਪਾਵਰਕੌਮ ਦੇ ਐਕਸੀਅਨ ਨਿਤਿਨ ਜਸਵਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਚੱਲ ਰਹੀ ਹੈ। ਇਸ ਕਾਰਨ ਬਿਜਲੀ ਸਪਲਾਈ ਚਾਲੂ ਕਰਨ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਨੂੰ ਨਲਹੋਟੀ ਗਰਿੱਡ ਤੋਂ ਆਉਂਦੀ ਲਾਈਨ ਵਿੱਚ ਕੋਈ ਨੁਕਸ ਪੈ ਗਿਆ ਹੈ। ਵਿਭਾਗ ਦੇ ਠੇਕੇਦਾਰ ਦੇ ਕਾਮੇ ਬਿਜਲੀ ਠੀਕ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਬਿਜਲੀ ਸਪਲਾਈ ਬਹਾਲ ਕੀਤੀ ਜਾਵੇਗੀ।

ਬਿਜਲੀ ਮੁਲਾਜ਼ਮਾਂ ਦਾ ਸੰਘਰਸ਼ ਜਾਰੀ

ਸ੍ਰੀ ਆਨੰਦਪੁਰ ਸਾਹਿਬ (ਬੀ ਐੱਸ ਚਾਨਾ): ਪੀ ਐੱਸ ਈ ਬੀ ਐਂਪਲਾਈਜ਼ ਜੁਆਇੰਟ ਫੋਰਮ, ਏਕਤਾ ਮੰਚ ਪੰਜਾਬ ਅਤੇ ਕੰਟਰੈਕਟ ਵਰਕਰ ਯੂਨੀਅਨ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ (ਮਾਸ ਕੈਜ਼ੂਅਲ ਲੀਵ) ਛੇਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਜੈਨਰੇਸ਼ਨ ਸਰਕਲ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਰ ਕਲੋਨੀ ਦੇ ਗੇਟ ਅੱਗੇ ਰੋਸ ਰੈਲੀ ਅਤੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਗੁਰਜੀਤ ਸਿੰਘ, ਅਮਨਦੀਪ ਸਿੰਘ, ਸੁਰਿੰਦਰ ਪਾਲ, ਗੁਰਦੀਪ ਸਿੰਘ, ਸੁਖਰਾਜ ਸਿੰਘ, ਚਮਕੌਰ ਸਿੰਘ, ਰਵਿੰਦਰ ਸਿੰਘ, ਅਸ਼ੋਕ ਕੁਮਾਰ, ਰਜੀਵ ਕੁਮਾਰ, ਮੰਗਤ ਰਾਮ, ਸੁਖਬੀਰ ਸਿੰਘ, ਪਿਯੂਸ਼ ਸ਼ਰਮਾ, ਸੰਜੀਵ ਰਾਣਾ, ਕਸ਼ਮੀਰ ਸਿੰਘ, ਸੁਮੀਤ ਕੁਮਾਰ, ਭਵਨਦੀਪ, ਤੇਜਿੰਦਰ ਸਿੰਘ, ਰਜ਼ਨੀਸ਼ ਕੁਮਾਰ ਅਤੇ ਹਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਸੀ ਆਰ ਏ ਕਰਮਚਾਰੀਆਂ ਦੀ ਸੇਵਾ ਰੈਗੂਲਰ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਵਰਗੇ ਮੁੱਦਿਆਂ ‘ਤੇ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਆਗੂਆਂ ਨੇ ਕਿਹਾ ਕਿ ਬਿਜਲੀ ਨਿਗਮ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਦੇ ਮੁਕਾਬਲੇ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਹਨ, ਜਦੋਂਕਿ ਬਿਜਲੀ ਦੀ ਮੰਗ ਲਗਾਤਾਰ ਵਧ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਜਾਇਜ਼ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਦੀ ਪ੍ਰਧਾਨਗੀ ਗੁਰਜੀਤ ਸਿੰਘ ਨੇ ਕੀਤੀ ਜਦੋਂਕਿ ਸਟੇਜ ਸਕੱਤਰ ਦੀ ਭੂਮਿਕਾ ਮੋਹਿਤ ਸ਼ਰਮਾ ਨੇ ਨਿਭਾਈ। ਇਸ ਮੌਕੇ ਸੁਨੀਲ ਕੁਮਾਰ, ਰਵੀਕਾਂਤ, ਹਰਕੀਰਤ ਸਿੰਘ, ਹਰਜੋਤ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਨਰਿੰਦਰ ਕੁਮਾਰ, ਗੁਰਦੇਵ ਸਿੰਘ, ਰਾਮਪਾਲ, ਰਾਜੇਸ਼ ਕੁਮਾਰ, ਪ੍ਰਮੋਦ ਕੁਮਾਰ ਅਤੇ ਸਸੀਕਾਂਤ ਆਦਿ ਹਾਜ਼ਰ ਸਨ।

Advertisement
×