power supply protest: ਐਕਸੀਅਨ ਦਫ਼ਤਰ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਬਲਾਕ ਡੇਰਾਬਸੀ ਵੱਲੋਂ ਇਲਾਕੇ ਦੇ ਕਿਸਾਨਾਂ ਦੀਆਂ ਮੋਟਰਾਂ ਲਈ ਬਿਜਲੀ ਸਪਲਾਈ ਠੀਕ ਨਾ ਆਉਣ ਦੇ ਰੋਸ ਵਜੋਂ ਅੱਜ ਲਾਲੜੂ ਸਥਿਤ ਪਾਵਰਕੌਮ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ...
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਬਲਾਕ ਡੇਰਾਬਸੀ ਵੱਲੋਂ ਇਲਾਕੇ ਦੇ ਕਿਸਾਨਾਂ ਦੀਆਂ ਮੋਟਰਾਂ ਲਈ ਬਿਜਲੀ ਸਪਲਾਈ ਠੀਕ ਨਾ ਆਉਣ ਦੇ ਰੋਸ ਵਜੋਂ ਅੱਜ ਲਾਲੜੂ ਸਥਿਤ ਪਾਵਰਕੌਮ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਨੇ ਕੀਤੀ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਪਾਵਰਕੌਮ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਪਰ ਐਕਸੀਅਨ ਵੱਲੋਂ ਤਸੱਲੀਬਖ਼ਸ਼ ਜਵਾਬ ਨਾ ਮਿਲਣ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਕਿਸਾਨਾਂ ਨੇ ਸੜਕ ਜਾਮ ਕਰਨ ਲਈ ਕੂਚ ਕੀਤਾ ਤਾਂ ਪੁਲੀਸ ਪ੍ਰਸ਼ਾਸਨ ਨੇ ਦਖ਼ਲ ਦੇ ਕੇ ਕਿਸਾਨਾਂ ਅਤੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਵਿਚਕਾਰ ਮੁੜ ਗੱਲਬਾਤ ਕਰਵਾਈ। ਇਸ ਮਗਰੋਂ ਐਕਸੀਅਨ ਲਾਲੜੂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅੱਗੇ ਤੋਂ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਚਲਾਈ ਜਾਵੇਗੀ। ਇਸ ਭਰੋਸੇ ਮਗਰੋਂ ਜਥੇਬੰਦੀ ਨੇ ਧਰਨਾ ਸਮਾਪਤ ਕਰ ਦਿੱਤਾ। ਇਸ ਮੌਕੇ ਕਰਨੈਲ ਸਿੰਘ, ਜਸਵੰਤ ਸਿੰਘ ਕੁਰਲੀ, ਜਸਵਿੰਦਰ ਸਿੰਘ, ਬਲਦੇਵ ਸਿੰਘ ਰੁੜਕੀ, ਲਖਵਿੰਦਰ ਸਿੰਘ ਲੱਖੀ ਸਾਧਾਪੁਰ, ਅਮਨਪ੍ਰੀਤ ਸਿੰਘ ਹੰਡੇਸਰਾ, ਜੈ ਸਿੰਘ ਸ਼ੀਂਹਪੁਰ, ਸਤਵਿੰਦਰ ਸਿੰਘ ਬਲਟਾਣਾ, ਦਲਵੀਰ ਸਿੰਘ ਢਿੱਲੋਂ, ਗੁਰਚਰਨ ਸਿੰਘ ਬਟੋਲੀ, ਹਰਜੀਤ ਸਿੰਘ ਬੜਾਣਾ, ਜਵਾਲਾ ਸਿੰਘ ਖੇੜੀ ਜੱਟਾਂ ਆਦਿ ਸਨ।

