ਪਾਵਰਕੌਮ ਦੇ ਠੇਕਾ ਮੁਲਾਜ਼ਮ 12 ਮਾਰਚ ਨੂੰ ਪਰਿਵਾਰਾਂ ਸਣੇ ਹੈੱਡਕੁਆਰਟਰ ਦਾ ਘਿਰਾਓ ਕਰਨਗੇ

ਪਾਵਰਕੌਮ ਦੇ ਠੇਕਾ ਮੁਲਾਜ਼ਮ 12 ਮਾਰਚ ਨੂੰ ਪਰਿਵਾਰਾਂ ਸਣੇ ਹੈੱਡਕੁਆਰਟਰ ਦਾ ਘਿਰਾਓ ਕਰਨਗੇ

ਦਰਸ਼ਨ ਸਿੰਘ ਸੋਢੀ

ਮੁਹਾਲੀ, 5 ਮਾਰਚ

ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਅਧੀਨ ਠੇਕਾ ਮੁਲਾਜ਼ਮ ਅਤੇ ਡਿਊਟੀ ਦੌਰਾਨ ਫੌਤ ਹੋਏ ਕਰਮਚਾਰੀਆਂ ਦੇ ਪੀੜਤ ਪਰਿਵਾਰ ਇਨਸਾਫ਼ ਲਈ ਖੱਜਲ-ਖੁਆਰ ਹੋ ਰਹੇ ਹਨ। ਇਸ ਕਾਰਨ ਠੇਕਾ ਮੁਲਾਜ਼ਮ ਅਤੇ ਪੀੜਤ ਪਰਿਵਾਰ ਆਪਣੇ ਬੱਚਿਆਂ ਸਮੇਤ 12 ਮਾਰਚ ਨੂੰ ਪਾਵਰਕੌਮ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨ ਲਈ ਪਟਿਆਲਾ ਵੱਲ ਕੂਚ ਕਰਨਗੇ।ਪਹਿਲਾਂ ਅਕਾਲੀ ਸਰਕਾਰੀ ਅਤੇ ਹੁਣ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਸਰਕਾਰ ਨੇ ਵੀ ਲਾਰਿਆਂ ਤੋਂ ਬਿਨ੍ਹਾਂ ਕੁੱਝ ਵੀ ਝੋਲੀ ਵਿੱਚ ਨਹੀਂ ਪਾਇਆ।

ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਠੇਕਾ ਕਰਮਚਾਰੀਆਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਇਹੀ ਨਹੀਂ ਸੁਰੱਖਿਆ ਕਿੱਟਾਂ ਨਾ ਹੋਣ ਕਾਰਨ ਹੁਣ ਤੱਕ ਬਹੁਤ ਸਾਰੇ ਕਰਮਚਾਰੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਅਤੇ ਕਾਫ਼ੀ ਕਰਮਚਾਰੀ ਅਪਾਹਜ ਹੋ ਗਏ ਹਨ। ਮੈਨੇਜਮੈਂਟ ਅਤੇ ਸਰਕਾਰ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੇ ਮਾਮਲੇ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ। ਇਸ ਦੇ ਕਾਰਨ ਪਰਿਵਾਰਕ ਮੈਂਬਰਾਂ ਨੂੰ ਘਰਾਂ ਦੇ ਗੁਜ਼ਾਰੇ ਚਲਾਉਣ ਲਈ ਬੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਰਕ ਆਰਡਰ ਦੀਆਂ ਸ਼ਰਤਾਂ ਅਨੁਸਾਰ ਮਿਲਣ ਵਾਲਾ 5 ਲੱਖ ਇੰਸ਼ੋਰੈਂਸ ਅਤੇ 5 ਲੱਖ ਗਰੈਚੂਟੀ ਵੀ ਪਰਿਵਾਰਕ ਮੈਂਬਰਾਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All