ਮੰਗਾਂ ਨੂੰ ਲੈ ਕੇ ਪਾਵਰਕੌਮ ਦੇ ਠੇਕਾ ਕਰਮਚਾਰੀਆਂ ਦੀ ਹੜਤਾਲ ਅੱਜ ਚੌਥੇ ਦਿਨ ਜਾਰੀ ਰਹੀ। ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਪਾਵਰਕੌਮ ਮੈਨੇਜਮੈਂਟ ਅਤੇ ਉਨ੍ਹਾਂ ਦੀ ਕੰਪਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਪਾਵਰਕੌਮ ਮੈਨੇਜਮੈਂਟ ਅਤੇ ਕੰਪਨੀ ਮੈਨੇਜਮੈਂਟ ਨੂੰ ਆਪਣੀ ਪੁਰਾਣੀਆਂ ਅਤੇ ਨਵੀ ਮੰਗਾਂ ਪੇਸ਼ ਕਰ ਲਿਖਤੀ ਸਮਾਂ ਦਿੱਤਾ ਸੀ। ਪਰ ਇਕ ਮਹੀਨਾਂ ਲੰਘ ਜਾਣ ਦੇ ਬਾਵਜੂਦ ਉਨ੍ਹਾਂ ਦੀ ਮੰਗਾਂ ਨੂੰ ਲੈ ਕੇ ਨਾ ਤਾਂ ਉਨ੍ਹਾਂ ਦੀ ਕੰਪਨੀ ਅਤੇ ਨਾ ਹੀ ਪਾਵਰਕੌਮ ਦੇ ਅਧਿਕਾਰੀ ਗੰਭੀਰਤਾਂ ਨਾਲ ਨਹੀਂ ਲਿਆ ਜਾ ਰਿਹਾ ਹੈ। ਇਸ ਮੌਕੇ ਮੁਹਾਲੀ ਦੇ ਸਕੱਤਰ ਏਕਤ ਸਿੱਧੂ ਨੇ ਕਿਹਾ ਕਿ ਚਾਰ ਦਿਨਾਂ ਤੋਂ ਕਰਮਚਾਰੀ ਆਪਣੀ ਬਕਾਇਆ ਰਾਸ਼ੀਆਂ ਲੈਣ ਲਈ ਸੜਕਾਂ ’ਤੇ ਹਨ ਜਿਸਦਾ ਅਸਰ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਿਜਲੀ ਦੇ ਕੱਟ ਲੱਗ ਰਹੇ ਹਨ ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਛੇਤੀ ਹੱਲ ਨਾ ਹੋਇਆ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਆਪਣੀ ਮੰਗਾਂ ਨੂੰ ਲੈ ਕੇ ਪਾਵਰਕੌਮ ਦੇ ਸਰਕਾਰੀ ਮੁਲਾਜ਼ਮ ਵੀ 11, 12 ਅਤੇ 13 ਅਗਸਤ ਨੂੰ ਸੂਬਾ ਪੱਧਰੀ ਹੜਤਾਲ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਮੱਸਿਆ ਹੱਲ ਨਾ ਹੋਈਆਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।