DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਵਰਕੌਮ ਜਥੇਬੰਦੀਆਂ ਵੱਲੋਂ ਅਰਥੀ ਫੂਕ ਮੁਜ਼ਾਹਰਾ

ਆਦਿ ਵਾਸੀ ਇਲਾਕਿਆਂ ’ਚ ਕਤਲੇਆਮ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
  • fb
  • twitter
  • whatsapp
  • whatsapp
featured-img featured-img
ਮੁਹਾਲੀ ਵਿੱਚ ਪਾਵਰਕੌਮ ਜਥੇਬੰਦੀਆਂ ਦੇ ਕਾਰਕੁਨ ਅਰਥੀ ਫੂਕਦੇ ਹੋਏ।
Advertisement
ਆਦਿ ਵਾਸੀ ਇਲਾਕਿਆਂ ਵਿਚ ਕਤਲੇਆਮ ਵਿਰੁੱਧ ਆਵਾਜ਼ ਉਠਾਉਣ ਲਈ ਲੋਕ ਜਮਹੂਰੀ ਜਥੇਬੰਦੀਆਂ, ਬੁੱਧੀਜੀਵੀਆਂ, ਅਕਾਦਮਿਕ ਹਿੱਸਿਆਂ, ਲੇਖਕਾਂ, ਕਲਾਕਾਰਾਂ, ਰੰਗਕਰਮੀਆਂ, ਵਕੀਲਾਂ, ਪੱਤਰਕਾਰਾਂ ਵੱਲੋਂ ਅੱਜ ਕੇਂਦਰ ਸਰਕਾਰ ਵਿਰੁੱਧ ਕੀਤੀ ਮੋਗਾ ਰੈਲੀ ਦੇ ਸਮਰਥਨ ਵਿਚ ਪਾਵਰਕੌਮ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਮੁਹਾਲੀ ਵਿੱਚ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਤੋਂ ਇਲਾਵਾ ਪੈਨਸ਼ਨ ਐਸੋਸੀਏਸ਼ਨ, ਠੇਕੇ ’ਤੇ ਕੰਮ ਕਰਦੇ ਕਾਮੇ ਅਤੇ ਸੀਐੱਚਬੀ ਦੇ ਕਾਰਕੁਨਾਂ ਨੇ ਵੀ ਸ਼ਮੂਲੀਅਤ ਕੀਤੀ।

ਇਸ ਮੌਕੇ ਪਾਸ ਕੀਤੇ ਮਤਿਆਂ ਰਾਹੀਂ ਆਦਿਵਾਸੀ ਖੇਤਰਾਂ ’ਚ ਅਪਰੇਸ਼ਨ ਕਗਾਰ ਸਣੇ ਹਰ ਤਰ੍ਹਾਂ ਫੌਜੀ ਅਪਰੇਸ਼ਨ ਬੰਦ ਕਰਨ, ਝੂਠੇ ਪੁਲੀਸ ਮੁਕਾਬਲੇ ਤੇ ਹਰ ਤਰ੍ਹਾਂ ਦੇ ਜਬਰ ਰੋਕਣ, ਸਾਰੇ ਪੁਲੀਸ ਕੈਂਪ ਹਟਾਏ ਜਾਣ, ਜਲ ਜੰਗਲ ਜ਼ਮੀਨਾਂ ਤੇ ਖਨਣ ਭੰਡਾਰ ਕਾਰਪੋਰੇਟਾਂ ਨੂੰ ਲੁਟਾਉਣੇ ਬੰਦ ਕਰਨ, ਆਦਿ ਵਾਸੀਆਂ ’ਤੇ ਡਰੋਨਾਂ ਤੇ ਹੈਲੀਕਾਪਟਰਾਂ ਰਾਹੀਂ ਬੰਬਾਰੀ ਬੰਦ ਕਰਨ, ਗ੍ਰਿਫ਼ਤਾਰ ਕੀਤੇ ਗਏ ਜਮਹੂਰੀ ਹੱਕਾਂ ਦੇ ਕਾਰਕੁਨ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਪਾਵਰਕੌਮ ਕਾਮਿਆਂ ਦੀ ਪ੍ਰਵਾਨ ਕੀਤੀਆਂ ਮੰਗਾਂ ਮੰਨਣ ਅਤੇ ਬਿਜਲੀ ਐਕਟ ਰੱਦ ਕਰਨ ਤੇ ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਠੇਕਾ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਨ ਦੀ ਮੰਗ ਕੀਤੀ।

Advertisement

ਰੈਲੀ ਨੂੰ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਲੱਖਾ ਸਿੰਘ, ਵਿਜੇ ਕੁਮਾਰ, ਗੁਰਮੀਤ ਸਿੰਘ, ਰਜਿੰਦਰ ਸਿੰਘ, ਜਤਿੰਦਰ ਸਿੰਘ, ਸਤਵੰਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਜਗਦੀਪ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਸੁਰਿੰਦਰ ਮੱਲੀ, ਸੰਦੀਪ ਨਾਗਪਾਲ, ਸੋਹਨ ਸਿੰਘ, ਜ਼ੋਰਾਵਰ ਸਿੰਘ, ਅਜੀਤ ਸਿੰਘ, ਹਰਬੰਸ ਸਿੰਘ ਅਤੇ ਏਕਮ ਸਿੱਧੂ ਨੇ ਸੰਬੋਧਨ ਕੀਤਾ।

Advertisement
×