ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਫਰਵਰੀ
ਚੰਡੀਗੜ੍ਹ ਦੇ ਸੈਕਟਰ 20 ਦੇ ਗੁਰੂ ਰਵਿਦਾਸ ਮੰਦਰ ਅਤੇ ਸੈਕਟਰ 30 ਦੇ ਗੁਰਦੁਆਰਾ ਸਾਹਿਬ ਅਤੇ ਵੱਖ ਵੱਖ ਥਾਵਾਂ ’ਤੇ ਗੁਰੂ ਰਵਿਦਾਸ ਦਾ 645ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆ।
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਵਿੱਚ ਅੱਜ ਵੱਖ-ਵੱਖ ਥਾਵਾਂ ’ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਮਨਾਇਆ ਗਿਆ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਫੇਜ਼-7, ਪਿੰਡ ਕੁੰਭੜਾ ਅਤੇ ਨਿਆਮੀਆਂ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਵਿਧਾਇਕ ਬਲਬੀਰ ਸਿੰਘ ਸਿੱਧੂ, ਕੁਲਵੰਤ ਸਿੰਘ, ਪਰਵਿੰਦਰ ਸਿੰਘ ਸੋਹਾਣਾ ਅਤੇ ਸੰਜੀਵ ਵਸ਼ਿਸ਼ਟ ਅਤੇ ਰਵਨੀਤ ਸਿੰਘ ਬਰਾੜ ਨੇ ਵੀ ਕਈ ਸਮਾਗਮਾਂ ਵਿੱਚ ਹਾਜ਼ਰੀ ਭਰੀ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਕਾਂਗਰਸੀ ਉਮੀਦਵਾਰ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੱਖ-ਵੱਖ ਥਾਵਾਂ ਵਿਖੇ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸੇ ਤਰ੍ਹਾਂ ਪਿੰਡ ਦਾਦੂਮਾਜਰਾ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।