DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 29 ਜੁਲਾਈ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ...
  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਸੋਹਾਣਾ ਵਿਖੇ ਰਾਗੀ ਜਥਾ ਗੁਰਬਾਣੀ ਕੀਰਤਨ ਕਰਦਾ ਹੋਇਆ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ

ਐੱਸਏਐੱਸ ਨਗਰ (ਮੁਹਾਲੀ), 29 ਜੁਲਾਈ

Advertisement

ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ, ਜਿਸ ਵਿੱਚ ਭਾਈ ਮਹਿਤਾਬ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੀਵਨ ਬਿਰਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਹਜ਼ੂਰੀ ਰਾਗੀ ਭਾਈ ਰਾਜਬੀਰ ਸਿੰਘ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਦੇ ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ, ਭਾਈ ਲਵਪ੍ਰੀਤ ਸਿੰਘ ਪਟਿਆਲਾ, ਭਾਈ ਮਨਪ੍ਰੀਤ ਸਿੰਘ ਗੁਰਮਤਿ ਪ੍ਰਚਾਰ ਜਥਾ, ਭਾਈ ਧਰਮ ਸਿੰਘ ਮਾਹੀ, ਭਾਈ ਮਨਦੀਪ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੰਤੋਖ ਸਿੰਘ, ਭਾਈ ਅਰਵਿੰਦਰ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਗੁਰਵਿੰਦਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਆਦਿ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Advertisement
×