ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰਕਾਸ਼ ਪੁਰਬ ਮਨਾਇਆ

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅੱਠਵੀਂ ਪਾਤਸ਼ਾਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਧਾਰਮਿਕ ਸਮਾਗਮ ਵਿੱਚ ਬੀਬੀ ਸਰਬਜੀਤ ਕੌਰ ਅਤੇ ਅੰਮ੍ਰਿਤਸਰ ਵਾਲੀਆਂ ਬੀਬੀਆਂ ਦੇ ਇੰਨਟਰਨੈਸ਼ਨਲ ਢਾਡੀ ਜਥੇ ਨੇ ਢਾਡੀ ਵਾਰਾਂ ਗਾਈਆਂ। ਭਾਈ ਅਰਵਿੰਦਰ...
ਢਾਡੀ ਵਾਰਾਂ ਪੇਸ਼ ਕਰਦਾ ਹੋਇਆ ਬੀਬੀਆਂ ਦਾ ਜਥਾ। -ਫੋਟੋ: ਚਿੱਲਾ
Advertisement
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅੱਠਵੀਂ ਪਾਤਸ਼ਾਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਧਾਰਮਿਕ ਸਮਾਗਮ ਵਿੱਚ ਬੀਬੀ ਸਰਬਜੀਤ ਕੌਰ ਅਤੇ ਅੰਮ੍ਰਿਤਸਰ ਵਾਲੀਆਂ ਬੀਬੀਆਂ ਦੇ ਇੰਨਟਰਨੈਸ਼ਨਲ ਢਾਡੀ ਜਥੇ ਨੇ ਢਾਡੀ ਵਾਰਾਂ ਗਾਈਆਂ। ਭਾਈ ਅਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਕੀਰਤਨ ਕੀਤਾ। ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਗੁਰਦੁਆਰਾ ਸ੍ਰੀ ਪੰਜ਼ੋਖਰਾ ਸਾਹਿਬ ਵਾਲਿਆਂ ਭਾਈ ਸਾਹਿਬ ਸਿੰਘ ਪਟਿਆਲਾ, ਭਾਈ ਪਰਗਟ ਸਿੰਘ ਸੰਗਰੂਰ, ਭਾਈ ਹਰਪ੍ਰੀਤ ਸਿੰਘ ਮੋਗਾ, ਭਾਈ ਹਰਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੰਤੋਖ ਸਿੰਘ, ਭਾਈ ਸੰਦੀਪ ਸਿੰਘ ਸ਼ੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲੇ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਨਾਮ ਸਿੰਘ ਨੇ ਹਾਜ਼ਰੀ ਲਵਾਈ। 
Advertisement