ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਏ ਜਾਣ ਵਾਲੇ ‘ਸਰਹਿੰਦ ਫ਼ਤਹਿ ਦਿਵਸ’ ਦੀਆਂ ਤਿਆਰੀਆਂ ਸਬੰਧੀ ਅੱਜ ਇੱਥੇ ਗੁਰਦੁਆਰਾ ਸਾਹਿਬ ਵਿਚ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ, ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ, ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੀਨੀਅਰ ਆਗੂ ਅਮਰ ਇੰਦਰ ਸਿੰਘ ਲਬਿੜਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਆਦਿ ਨੇ ਸ਼ਿਰਕਤ ਕੀਤੀ। ਇਸ ਮੌਕੇ ਜਥੇ. ਪੰਜੋਲੀ ਨੇ ਕਿਹਾ ਕਿ ‘ਸਰਹਿੰਦ ਫ਼ਤਹਿ ਦਿਵਸ ਨੂੰ ਮੁੱਖ ਰੱਖ ਕੇ 10 ਮਈ ਨੂੰ ਗੁਰਦੁਆਰਾ ਸਾਹਿਬ ਚੱਪੜਚਿੜੀ ਵਿੱਚ ਅਖੰਡ ਪਾਠ ਆਰੰਭ ਹੋਵੇਗਾ, 11 ਮਈ ਨੂੰ ਦੀਵਾਨ ਅਤੇ 12 ਮਈ ਨੂੰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਫ਼ਤਹਿਗੜ੍ਹ ਸਾਹਿਬ ਸਮਾਪਤ ਹੋਵੇਗਾ। 12 ਮਈ ਨੂੰ ਫ਼ਤਹਿਗੜ੍ਹ ਸਾਹਿਬ ਵਿੱਚ ਅਖੰਡ ਪਾਠ ਆਰੰਭ ਹੋਵੇਗਾ, 13 ਮਈ ਗਤਕਾ ਮੁਕਾਬਲੇ, 13 ਤੇ 14 ਮਈ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।