ਛੱਠ ਪੂਜਾ ਦੀਆਂ ਤਿਆਰੀਆਂ ਵਿੱਢੀਆਂ
ਇੱਥੋਂ ਦੇ ਸੈਕਟਰ-42 ਵਿੱਚ ਸਥਿਤ ਝੀਲ ’ਤੇ ਹਰ ਸਾਲ ਵਾਂਗ ਇਸ ਸਾਲ ਵੀ ਛੱਠ ਪੂਜਾ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਲਈ ਯੂਟੀ ਪ੍ਰਸ਼ਾਸਨ ਨੇ ਛੱਠ ਪੂਜਾ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ। ਅੱਜ ਚੰਡੀਗੜ੍ਹ ਦੇ ਮੁੱਖ ਇੰਜਨੀਅਰ ਸੀ.ਬੀ. ਓਝਾ...
ਇੱਥੋਂ ਦੇ ਸੈਕਟਰ-42 ਵਿੱਚ ਸਥਿਤ ਝੀਲ ’ਤੇ ਹਰ ਸਾਲ ਵਾਂਗ ਇਸ ਸਾਲ ਵੀ ਛੱਠ ਪੂਜਾ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਲਈ ਯੂਟੀ ਪ੍ਰਸ਼ਾਸਨ ਨੇ ਛੱਠ ਪੂਜਾ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ। ਅੱਜ ਚੰਡੀਗੜ੍ਹ ਦੇ ਮੁੱਖ ਇੰਜਨੀਅਰ ਸੀ.ਬੀ. ਓਝਾ ਨੇ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਅਤੇ ਪਰੁਵਾਂਚਲੀ ਸਮਾਜ ਦੇ ਲੋਕਾਂ ਨੂੰ ਨਾਲ ਲੈ ਕੇ ਸੈਕਟਰ-42 ਸਥਿਤ ਝੀਲ ’ਤੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਸ੍ਰੀ ਓਝਾ ਨੇ ਅਧਿਕਾਰੀਆਂ ਨੂੰ ਝੀਲ ਦੀ ਸਫ਼ਾਈ, ਬੁਨਿਆਦੀ ਢਾਂਚਿਆਂ ਦੀ ਮੁਰੰਮਤ, ਰੱਖ-ਰਖਾਅ ਅਤੇ ਛੱਠ ਪੂਜਾ ਵਾਲੇ ਦਿਨ ਲੋੜੀਂਦੀ ਰੋਸ਼ਨੀ ਦਾ ਪ੍ਰਬੰਧ ਸਣੇ ਹੋਰਨਾਂ ਕਾਰਜਾਂ ਨੂੰ ਧਿਆਨ ਨਾਲ ਅਤੇ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਝੀਲ ’ਤੇ ਛੱਠ ਪੂਜਾ ਨੂੰ ਲੈ ਕੇ ਆਉਣ ਵਾਲੇ ਸ਼ਰਧਾਲੂਆਂ ਦੀ ਸੰਭਾਵਿਤ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਜ਼ਰੂਰੀ ਸਹੂਲਤਾਂ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਸ੍ਰੀ ਓਝਾ ਨੇ ਪੁਰਵਾਂਚਲੀ ਸਮਾਜ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਛੱਠ ਪੂਜਾ ਸਮਾਰੋਹ ਲਈ ਸੁਰੱਖਿਅਤ, ਅਤੇ ਸੁੰਦਰ ਵਾਤਾਵਰਣ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਸਾਰੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਜਾ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੁਰਵਾਂਚਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਹਰ ਸਾਲ ਵਾਂਗ ਇਸ ਸਾਲ ਵੀ ਸੈਕਟਰ-42 ਸਥਿਤ ਝੀਲ ’ਤੇ ਛੱਠ ਪੂਜਾ ਸਮਾਰੋਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ 27 ਤੇ 28 ਅਕਤੂਬਰ ਨੂੰ ਲੋਕਾਂ ਵੱਲੋਂ ਸੈਕਟਰ-42 ਝੀਲ ’ਤੇ ਪਹੁੰਚ ਕੇ ਛੱਠ ਮਾਤਾ ਦੀ ਪੂਜਾ ਕੀਤੀ ਜਾਵੇਗੀ।