DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PM Narendra Modi ਦੀ Chandigarh ਫੇਰੀ ਲਈ ਤਿਆਰੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਚੰਡੀਗੜ੍ਹ ਫੇਰੀ ਲਈ ਯੂ ਟੀ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਲਈ ਡਿਪਟੀ ਕਮਿਸ਼ਨਰ ਨਿਤਿਨ ਕੁਮਾਰ ਯਾਦਵ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰਧਾਨ ਮੰਤਰੀ...

  • fb
  • twitter
  • whatsapp
  • whatsapp
featured-img featured-img
ਪੰਜਾਬ ਇੰਜਨੀਅਰਿੰਗ ਕਾਲਜ ਚੰਡੀਗੜ੍ਹ ਦੇ ਬਾਹਰ ਪੁਲੀਸ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧ। -ਫੋਟੋ: ਪ੍ਰਦੀਪ ਤਿਵਾੜੀ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਚੰਡੀਗੜ੍ਹ ਫੇਰੀ ਲਈ ਯੂ ਟੀ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਲਈ ਡਿਪਟੀ ਕਮਿਸ਼ਨਰ ਨਿਤਿਨ ਕੁਮਾਰ ਯਾਦਵ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਦੀ ਫੇਰੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਚੰਡੀਗੜ੍ਹ ਪੁਲੀਸ ਅਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਵੀ ਸਮਾਗਮ ਵਾਲੀ ਥਾਂ ਅਤੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਅਪੀਲ ਕੀਤੀ। ਉੱਧਰ ਪ੍ਰਧਾਨ ਮੰਤਰੀ ਦੇ ਪੈੱਕ ਵਿਖੇ ਸਮਾਗਮ ਵਿੱਚ ਆਉਣ ਨੂੰ ਲੈ ਕੇ ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕਰ ਦਿੱਤੇ ਹਨ। ਚੰਡੀਗੜ੍ਹ ਟਰੈਫ਼ਿਕ ਪੁਲੀਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਪੈੱਕ ਲਾਈਟ ਪੁਆਇੰਟ ਤੋਂ ਸੈਕਟਰ 2/3/10 ਤੇ 11 ਵਾਲੇ ਚੌਕ ਤੱਕ ਸੜਕ ਨੂੰ ਵੀ ਵੀ ਆਈ ਪੀ ਜ਼ੋਨ ਘੋਸ਼ਿਤ ਕੀਤਾ ਹੈ। ਇਸ ਦੌਰਾਨ 17 ਜੁਲਾਈ ਨੂੰ ਸਵੇਰ ਤੋਂ ਦੁਪਹਿਰ 3 ਵਜੇ ਤੱਕ ਇਸ ਸੜਕ ’ਤੇ ਆਮ ਆਵਾਜਾਈ ਬੰਦ ਰਹੇਗੀ। ਟਰੈਫ਼ਿਕ ਪੁਲੀਸ ਨੇ ਕਿਹਾ ਕਿ ਸ਼ਹਿਰ ਵਿੱਚ ਵੀ ਵੀ ਆਈ ਪੀ ਗਤੀਵੀਧੀਆਂ ਨੂੰ ਲੈ ਕੇ ਵੱਖ-ਵੱਖ ਸੜਕਾਂ ’ਤੇ ਕੁਝ ਸਮੇਂ ਲਈ ਆਵਾਜਾਈ ਨੂੰ ਤਬਦੀਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਵੱਲੋਂ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ 6,600 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪੀ ਜੀ ਆਈ ਦੇ ‘ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ’ ਅਤੇ ‘ਐਡਵਾਂਸਡ ਨਿਊਰੋਸਾਇੰਸ ਸੈਂਟਰ’ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੀ ਐੱਮ ਆਯੂਸ਼ਮਾਨ ਭਾਰਤ ਹੈਲਥ ਇਨਫਰਾਸਟਰੱਕਚਰ ਮਿਸ਼ਨ ਤਹਿਤ ਪੀ ਜੀ ਆਈ ਵਿੱਚ 150 ਬਿਸਤਰਿਆਂ ਵਾਲੇ ਅਤਿ-ਆਧੁਨਿਕ ਕ੍ਰਿਟੀਕਲ ਕੇਅਰ ਬਲਾਕ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ 6-ਲੇਨ ਵਾਲੇ ਜ਼ੀਰਕਪੁਰ ਗ੍ਰੀਨਫੀਲਡ ਬਾਈਪਾਸ ਦੀ ਸ਼ੁਰੂਆਤ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਵੱਲੋਂ ਜ਼ੀਰਕਪੁਰ ਪੰਚਕੂਲਾ ਬਾਈਪਾਸ ਦਾ ਉਦਘਾਟਨ 17 ਨੂੰ

Advertisement

ਜ਼ੀਰਕਪੁਰ (ਹਰਜੀਤ ਸਿੰਘ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 17 ਜੁਲਾਈ ਨੂੰ ਕਰੀਬ 1,983 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜ਼ੀਰਕਪੁਰ-ਪੁਰਾਣਾ ਪੰਚਕੂਲਾ ਬਾਈਪਾਸ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਜ਼ੀਰਕਪੁਰ ਅਤੇ ਨੇੜੇ-ਤੇੜੇ ਦੇ ਪਿੰਡਾਂ ਦੇ ਵਾਸੀਆਂ ਨੇ ਇਸ ਵਿੱਚ ਸੋਧ ਕਰਨ ਦੀ ਮੰਗ ਕੀਤੀ ਹੈ। ਸਥਾਨਕ ਲੋਕਾਂ ਨੇ ਕੇਂਦਰ ਸਰਕਾਰ ਅਤੇ ਕੌਮੀ ਸ਼ਾਹ ਰਾਹ ਅਥਾਰਟੀ ਆਫ ਇੰਡੀਆ ਨੂੰ ਪ੍ਰਾਜੈਕਟ ਦੇ ਡਿਜ਼ਾਈਨ ਵਿੱਚ ਇੱਕ ਅਹਿਮ ਸੋਧ ਕਰਨ ਦੀ ਅਪੀਲ ਕੀਤੀ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਪਿੰਡ ਸਨੌਲੀ ਨੇੜੇ ਐਂਟਰੀ ਅਤੇ ਐਗਜ਼ਿਟ ਰੈਂਪ ਮੁਹੱਈਆ ਕਰਵਾਏ ਜਾਣ, ਤਾਂ ਜੋ ਇਸ ਮਹੱਤਵਪੂਰਨ ਪ੍ਰਾਜੈਕਟ ਦਾ ਲਾਭ ਸਥਾਨਕ ਲੋਕਾਂ ਨੂੰ ਵੀ ਮਿਲ ਸਕੇ। ਹਾਲਾਂਕਿ ਵਸਨੀਕਾਂ ਦਾ ਕਹਿਣਾ ਹੈ ਕਿ ਮੌਜੂਦਾ ਡਿਜ਼ਾਈਨ ਅਨੁਸਾਰ ਸਨੌਲੀ ਨੇੜੇ ਬਣਨ ਵਾਲੇ ਰੇਲਵੇ ਓਵਰਬ੍ਰਿਜ ਤੋਂ ਬਾਅਦ ਐਂਟਰੀ-ਐਗਜ਼ਿਟ ਦੀ ਕੋਈ ਵਿਵਸਥਾ ਨਹੀਂ ਹੈ। ਇਸ ਕਾਰਨ ਸਨੌਲੀ, ਗਾਜ਼ੀਪੁਰ, ਕਿਸ਼ਨਪੁਰਾ, ਢਕੋਲੀ, ਪਲੈਟੀਨਮ ਹੋਮਜ਼, ਗੋਲਡਨ ਸੇਂਟ, ਰਹਿਮਤ ਹੋਮਜ਼, ਡਰੀਮ ਹੋਮਜ਼, ਐਵਰਗ੍ਰੀਨ, ਹਾਈ ਗ੍ਰੀਨ ਅਤੇ ਪਿੰਡ ਨਗਲਾ ਸਮੇਤ ਕਈ ਇਲਾਕਿਆਂ ਦੇ ਲਗਭਗ ਦੋ ਲੱਖ ਵਸਨੀਕ ਬਾਈਪਾਸ ਦੀ ਸਿੱਧੀ ਵਰਤੋਂ ਤੋਂ ਵਾਂਝੇ ਰਹਿ ਜਾਣਗੇ। ਵਸਨੀਕਾਂ ਦਾ ਦਾਅਵਾ ਹੈ ਕਿ ਜੇਕਰ ਸਨੌਲੀ ਨੇੜੇ ਐਂਟਰੀ ਅਤੇ ਐਗਜ਼ਿਟ ਰੈਂਪ ਨਹੀਂ ਬਣਾਏ ਗਏ ਤਾਂ ਸਥਾਨਕ ਲੋਕਾਂ ਨੂੰ ਸਰਵਿਸ ਰੋਡਾਂ ‘ਤੇ ਹੀ ਨਿਰਭਰ ਰਹਿਣਾ ਪਵੇਗਾ, ਜਿਸ ਨਾਲ ਟਰੈਫਿਕ ਜਾਮ ਦੀ ਸਮੱਸਿਆ ਜਾਰੀ ਰਹਿ ਸਕਦੀ ਹੈ। ਵਸਨੀਕਾਂ ਨੇ ਕੇਂਦਰ ਸਰਕਾਰ ਅਤੇ ਐਨ ਐਚ ਏ ਆਈ ਨੂੰ ਅਪੀਲ ਕੀਤੀ ਹੈ ਕਿ ਨਿਰਮਾਣ ਕਾਰਜ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਾਜੈਕਟ ਵਿੱਚ ਲੋੜੀਂਦੀ ਤਬਦੀਲੀ ਕਰਕੇ ਸਨੌਲੀ ਨੇੜੇ ਐਂਟਰੀ ਅਤੇ ਐਗਜ਼ਿਟ ਰੈਂਪ ਸ਼ਾਮਲ ਕੀਤੇ ਜਾਣ।

Advertisement

Advertisement
×