ਸੰਯੁਕਤ ਕਿਸਾਨ ਮੋਰਚੇ ਵੱਲੋਂ ਟਰੈਕਟਰ ਮਾਰਚ ਸਬੰਧੀ ਤਿਆਰੀਆਂ ਜ਼ੋਰਾਂ ’ਤੇ
ਸੰਯੁਕਤ ਕਿਸਾਨ ਮੋਰਚਾ ਰੂਪਨਗਰ ਦੀ ਮੀਟਿੰਗ ਵੀਰ ਸਿੰਘ ਬੜਵਾ ਦੀ ਅਗਵਾਈ ਅਧੀਨ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿੱਚ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਘਰਸ਼ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਮਗਰੋਂ ਪ੍ਰਧਾਨ ਵੀਰ ਸਿੰਘ ਬੜਵਾ...
Advertisement
ਸੰਯੁਕਤ ਕਿਸਾਨ ਮੋਰਚਾ ਰੂਪਨਗਰ ਦੀ ਮੀਟਿੰਗ ਵੀਰ ਸਿੰਘ ਬੜਵਾ ਦੀ ਅਗਵਾਈ ਅਧੀਨ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿੱਚ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਘਰਸ਼ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਮਗਰੋਂ ਪ੍ਰਧਾਨ ਵੀਰ ਸਿੰਘ ਬੜਵਾ ਨੇ ਦੱਸਿਆ ਕਿ 30 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੂਪਨਗਰ ਨੇੜਲੇ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਤੇ ਹੋਰ ਲੋਕਾਂ ਨੂੰ ਨਾਲ ਲੈ ਕੇ ਵਿਸ਼ਾਲ ਟਰੈਕਟਰ ਮਾਰਚ ਕੀਤਾ ਜਾਵੇਗਾ। ਕਿਰਤੀ ਕਿਸਾਨ ਮੋਰਚਾ ਤੋਂ ਬੀਰ ਸਿੰਘ ਬੜਵਾ, ਕੁਲ ਹਿੰਦ ਕਿਸਾਨ ਸਭਾ ਤੋਂ ਦਲੀਪ ਸਿੰਘ ਘਨੌਲੀ, ਸਪਿੰਦਰ ਸਿੰਘ ਘਨੌਲੀ, ਜਮਹੂਰੀ ਕਿਸਾਨ ਸਭਾ ਤੋਂ ਧਰਮਪਾਲ ਸੈਣੀ, ਕਿਸਾਨ ਸਭਾ ਅਜੈ ਭਵਨ ਤੋਂ ਦਵਿੰਦਰ ਨੰਗਲੀ, ਜਗਦੀਸ਼ ਲਾਲ ਐੱਸਡੀਓ, ਗੁਰਨਾਮ ਸਿੰਘ ਔਲਖ, ਸੁਖਬੀਰ ਸਿੰਘ ਸੁੱਖਾ, ਨਰਿੰਦਰ ਸੈਣੀ, ਭਰਤ ਸਿੰਘ ਕਿਸਾਨ ਸਭਾ ਤੋਂ ਮੋਹਤਬਰ ਸਿੰਘ ,ਕਿਸਾਨ ਯੂਨੀਅਨ ਲੱਖੋਵਾਲ ਤੋਂ ਜਸਵਿੰਦਰ ਸਿੰਘ ਕੈਨੌਰ, ਭਾਰਤੀ ਕਿਸਾਨ ਯੂਨੀਅਨ ਤੋਂ ਅਵਤਾਰ ਸਿੰਘ, ਭਾਰਤੀ ਕਿਸਾਨ ਯੂਨੀਅਨ ਤੋਂ ਅਮਨਦੀਪ ਸਿੰਘ ਹਾਜ਼ਰ ਸਨ।
Advertisement
Advertisement