‘ਵੋਟ ਚੋਰ, ਗੱਦੀ ਛੋੜ’ ਰੈਲੀ ਦੀ ਤਿਆਰੀ
ਕਾਂਗਰਸ ਪਾਰਟੀ ਵੱਲੋਂ ਦਿੱਲੀ ’ਚ 14 ਦਸੰਬਰ ਨੂੰ ਕੀਤੀ ਜਾਣ ਵਾਲੀ ‘ਵੋਟ ਚੋਰ, ਗੱਦੀ ਛੋੜ’ ਮਹਾਰੈਲੀ ਵਿੱਚ ਚੰਡੀਗੜ੍ਹ ਤੋਂ 500 ਦੇ ਕਰੀਬ ਆਗੂ ਸ਼ਾਮਲ ਹੋਣਗੇ, ਜੋ ਦੇਸ਼ ਵਿੱਚ ਭਾਜਪਾ ਦੀ ਅਗਵਾਈ ਹੇਠ ਸਰਕਾਰ ਵੱਲੋਂ ਵੋਟਾਂ ਦੀ ਚੋਰੀ ਕਰਨ ਲਈ ਕੀਤੀ...
Advertisement
ਕਾਂਗਰਸ ਪਾਰਟੀ ਵੱਲੋਂ ਦਿੱਲੀ ’ਚ 14 ਦਸੰਬਰ ਨੂੰ ਕੀਤੀ ਜਾਣ ਵਾਲੀ ‘ਵੋਟ ਚੋਰ, ਗੱਦੀ ਛੋੜ’ ਮਹਾਰੈਲੀ ਵਿੱਚ ਚੰਡੀਗੜ੍ਹ ਤੋਂ 500 ਦੇ ਕਰੀਬ ਆਗੂ ਸ਼ਾਮਲ ਹੋਣਗੇ, ਜੋ ਦੇਸ਼ ਵਿੱਚ ਭਾਜਪਾ ਦੀ ਅਗਵਾਈ ਹੇਠ ਸਰਕਾਰ ਵੱਲੋਂ ਵੋਟਾਂ ਦੀ ਚੋਰੀ ਕਰਨ ਲਈ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਨਗੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਨੇ ਪਾਰਟੀ ਦਫ਼ਤਰ ਵਿੱਚ ਵਰਕਰਾਂ ਨਾਲ ਤਿਆਰੀ ਮੀਟਿੰਗ ਮਗਰੋਂ ਕਿਹਾ ਕਿ ਕਾਂਗਰਸ ਨੇ ਦੇਸ਼ ਦੇ ਲੋਕਾਂ ਨੂੰ ਭਾਜਪਾ ਸਰਕਾਰ ਵੱਲੋਂ ਕੀਤੀ ਗਈ ਵੋਟ ਚੋਰੀ ਬਾਰੇ ਜਾਗਰੂਕ ਕੀਤਾ ਹੈ। ਇਸ ਦੌਰਾਨ ਕਾਂਗਰਸ ਪਾਰਟੀ ਨੇ ਦੇਸ਼ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ‘ਵੋਟ ਚੋਰ’ ਖ਼ਿਲਾਫ਼ 5 ਕਰੋੜ ਤੋਂ ਵੱਧ ਲੋਕਾਂ ਦੇ ਦਸਤਖਤ ਇਕੱਠੇ ਕੀਤੇ ਹਨ। ਇਸੇ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੇ ਜਨਮ ਦਿਨ ’ਤੇ ਕੇਕ ਕੱਟਿਆ ਗਿਆ। ਇਸ ਦੇ ਨਾਲ ਹੀ ਸੋਨੀਆ ਗਾਂਧੀ ਨੂੰ ਵਧਾਈ ਦਿੱਤੀ।
Advertisement
Advertisement
×

