ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 23 ਜੂਨ
ਖਾਲਸਾ ਰਾਜ ਦੇ ਬਾਨੀ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 25 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਰਿੰਗ ਕਾਲਜ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਚ ਧਾਰਮਿਕ ਨਾਟਕ ਅਤੇ ਢਾਡੀ ਦਰਬਾਰ ਕਰਵਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਬੰਧੀ ਅੱਜ ਜ਼ਿਲ੍ਹਾ ਅਕਾਲੀ ਜਥਾ, ਯੂਥ ਅਕਾਲੀ ਦਲ, ਇਸਤਰੀ ਅਕਾਲੀ ਦਲ, ਐੱਸ.ਓ.ਆਈ ਅਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿਚ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ 25 ਜੂਨ ਨੂੰ ਢਾਡੀ ਦਰਬਾਰ ਵਿਚ ਪੰਥਕ ਢਾਡੀ ਨਿਰਮਲ ਸਿੰਘ ਨੂਰ ਵੱਲੋਂ ‘ਸਿੱਖ ਰਾਜ ਕਿਵੇਂ ਗਿਆ’ ਦੇ ਵਿਸ਼ੇ ’ਤੇ ਇਤਿਹਾਸ ਪੇਸ਼ ਕਰਨਗੇ, ਉਪਰੰਤ ਧਾਰਮਿਕ ਨਾਟਕ ‘ਦਾਸਤਾਨ-ਏ-ਬਾਬਾ ਬੰਦਾ ਸਿੰਘ ਬਹਾਦਰ’ ਪੰਜਾਬੀ ਰੰਗ ਮੰਚ ਪਟਿਆਲਾ ਵੱਲੋਂ ਪੇਸ਼ ਕੀਤਾ ਜਾਵੇਗਾ। ਇਸ ਮੌਕ ਜਗਦੀਪ ਸਿੰਘ ਚੀਮਾ, ਜਥੇਦਾਰ ਅਵਤਾਰ ਸਿੰਘ ਰਿਆ ਆਦਿ ਨੇ ਸੰਬੋਧਨ ਕੀਤਾ।