ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਰਾਮਗੜ੍ਹ ਵੱਲੋਂ ਬਾਜਵਾ ਨਾਲ ਮੁਲਾਕਾਤ

ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ
ਪ੍ਰਤਾਪ ਸਿੰਘ ਬਾਜਵਾ ਨਾਲ ਸੁਰਿੰਦਰ ਸਿੰਘ ਰਾਮਗੜ੍ਹ ਤੇ ਹੋਰ ਆਗੂ।
Advertisement

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਨਵ ਨਿਯੁਕਤ ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਚੰਡੀਗੜ੍ਹ ਵਿੱਚ ਮੁਲਾਕਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਗੱਲਬਾਤ ਹੋਈ। ਸੁਰਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਵਿਧਾਨ ਸਭਾ ਸੀਟਾਂ ਬਸੀ ਪਠਾਣਾ, ਫਤਿਹਗੜ੍ਹ ਸਾਹਿਬ ਤੇ ਅਮਲੋਹ ਵਿੱਚ ਜਲਦੀ ਹੀ ਵਰਕਰਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਦੇ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪਾਰਟੀ ਨੂੰ ਵੱਡੇ ਪੱਧਰ ਉੱਤੇ ਮਜਬੂਤ ਕਰਨ ਲਈ ਵਿਚਾਰ ਵਟਾਂਦਰੇ ਕੀਤੇ ਜਾਣਗੇ। ਰਾਮਗੜ੍ਹ ਨੇ ਕਾਂਗਰਸੀ ਵਰਕਰਾਂ ਨੂੰ ਸਰਗਰਮ ਹੋਣ ਦੀ ਅਪੀਲ ਕੀਤਾ ਕਿ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ।

ਇਸ ਮੌਕੇ ਉਨ੍ਹਾਂ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਤੇ ਅਮੀ ਚੰਦ ਭਟੇੜੀ ਵੀ ਹਾਜ਼ਰ ਸਨ।

Advertisement

 

Advertisement
Show comments