ਪ੍ਰਧਾਨ ਮੰਤਰੀ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ
ਮੁੱਖ ਮੰਤਰੀ ਦੇ ਲੰਮੇ ਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਮਾਨ ਦੇ ਲੰਮੇ ਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ ਹੈ।
Advertisement
ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਸ਼ੁਭਕਾਮਨਾਵਾਂ। ਉਨ੍ਹਾਂ ਦੀ ਲੰਮੀ ਅਤੇ ਸਿਹਤਮੰਦ ਜ਼ਿੰਦਗੀ ਦੀ ਪ੍ਰਾਰਥਨਾ ਕਰਦਾ ਹਾਂ।’’ ਕਾਮੇਡੀਅਨ ਤੋਂ ਸਿਆਸਤਦਾਨ ਬਣੇ ਮਾਨ ਨੇ 16 ਮਾਰਚ, 2022 ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ।
Advertisement