DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ: ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਐਲਾਨ ਦੇ ਚਰਚੇ

ਪੰਜਾਬ ਚੋਣਾਂ ਦਾ ਸਮਾਗਮਾਂ ’ਤੇ ਪਏਗਾ ਪਰਛਾਵਾਂ

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਫੋਟੋ; ਏਐੱਨਆਈ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਐਲਾਨ ਦੇ ਚਰਚੇ ਜ਼ੋਰ ਫੜ ਗਏ ਹਨ। ਸਿੱਖ ਸੰਗਤਾਂ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਹਿਲਗਾਮ ’ਚ ਹੋਏ ਅਤਿਵਾਦੀ ਹਮਲੇ ਮਗਰੋਂ 7 ਮਈ 2025 ਨੂੰ ਤਣਾਅ ਦੇ ਚੱਲਦਿਆਂ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘਾ ਪਹਿਲੀ ਵਾਰ ਸੰਗਤਾਂ ਲਈ 9 ਨਵੰਬਰ 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਸੀ।

ਮਾਰਚ 2020 ’ਚ ਕਰੋਨਾ ਮਹਾਂਮਾਰੀ ਦੌਰਾਨ ਇਸ ਲਾਂਘੇ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਅਤੇ ਮੁੜ ਲਾਂਘਾ 17 ਨਵੰਬਰ 2021 ਨੂੰ ਖੋਲ੍ਹ ਦਿੱਤਾ ਗਿਆ। ਪਹਿਲਗਾਮ ਘਟਨਾ ਮਗਰੋਂ ਹੁਣ ਕਰਤਾਰਪੁਰ ਲਾਂਘਾ ਮੁੜ ਬੰਦ ਹੈ। ਪੰਜਾਬ ਚੋਣਾਂ ਹੁਣ ਬਹੁਤੀਆਂ ਦੂਰ ਨਹੀਂ ਹਨ ਜਿਸ ਕਰਕੇ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀ ਮੰਗ ਮੱਦੇਨਜ਼ਰ ਅੱਜ ਜਲੰਧਰ ਸਮਾਗਮਾਂ ’ਚ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਐਲਾਨ ਵੀ ਕਰ ਸਕਦੇ ਹਨ। ਪੰਜਾਬ ਭਾਜਪਾ ਵੀ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਬਾਰੇ ਹਾਈਕਮਾਂਡ ਨੂੰ ਆਖ ਚੁੱਕੀ ਹੈ।

Advertisement

ਪ੍ਰਧਾਨ ਮੰਤਰੀ ਦੇ ਜਲੰਧਰ ਸਮਾਗਮਾਂ ’ਚ ਅਗਾਮੀ ਚੋਣਾਂ ਨੂੰ ਲੈ ਕੇ ਅਕਾਲੀ ਭਾਜਪਾ ਗੱਠਜੋੜ ਬਾਰੇ ਵੀ ਕੋਈ ਸਿਆਸੀ ਇਸ਼ਾਰਾ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਸਮਾਗਮਾਂ ’ਤੇ ਪੰਜਾਬ ਚੋਣਾਂ ਦਾ ਪਰਛਾਵਾਂ ਦੇਖਣ ਨੂੰ ਮਿਲੇਗਾ। ਜਲੰਧਰ ਸਮਾਗਮਾਂ ’ਚ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ’ਤੇ ਸਿਆਸੀ ਹੱਲਾ ਬੋਲ ਸਕਦੇ ਹਨ। ਪੰਜਾਬ ’ਚ ਅਮਨ ਕਾਨੂੰਨ ਦੀ ਵਿਗੜ ਰਹੀ ਵਿਵਸਥਾ ਅਤੇ ਨਸ਼ਿਆਂ ਦੇ ਪ੍ਰਕੋਪ ਦੀ ਗੱਲ ਵੀ ਹੋਣ ਦੀ ਸੰਭਾਵਨਾ ਹੈ।

Advertisement

Advertisement
×