ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 23 ਸਤੰਬਰ
ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਚੁੱਕੇ ਹਨ, ਜਿਸ ਦਾ ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਸਮਾਗਮ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿੱਚ ਕਰਵਾਇਆ ਗਿਆ। ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਉਨ੍ਹਾਂ ਕਿਹਾ ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਆਪਣੀ ਮਿਹਨਤ, ਲਗਨ ਅਤੇ ਹੁਨਰ ਨਾਲ ਆਪਣੇ ਜ਼ਿਲ੍ਹੇ, ਕੋਚ ਅਤੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕਰਦੇ ਹਨ। ਇਸ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਅੰਤਿਮ ਮੁਕਾਬਲੇ ਬਾਸਕਟਬਾਲ ਦੇ ਕੋਚਿੰਗ ਸੈਂਟਰ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਪਹਿਲਾ, ਇੰਡੋਰ ਕਲੱਬ ਮੰਡੀ ਗੋਬਿੰਦਗੜ੍ਹ ਦੀ ਟੀਮ ਨੇ ਦੂਜਾ ਅਤੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ।