DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਨਅਤ ਪੱਖੀ ਨੀਤੀਆਂ ਨੂੰ ਚੰਗਾ ਹੁੰਗਾਰਾ ਮਿਲ ਰਿਹੈ: ਅਰੋੜਾ

ਵਣਜ ਮੰਤਰੀ ਨੇ ਮੰਡੀ ਗੋਬਿੰਦਗੜ੍ਹ ਵਿੱਚ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣੀਆਂ

  • fb
  • twitter
  • whatsapp
  • whatsapp
featured-img featured-img
ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦਾ ਸਵਾਗਤ ਕਰਦੇ ਹੋਏ ਵਪਾਰੀ।
Advertisement
ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੰਡੀ ਗੋਬਿੰਦਗੜ੍ਹ ਵਿੱਚ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਅਤੇ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਮੌਜੂਦ ਸਨ। ਸ੍ਰੀ ਅਰੋੜਾ ਨੇ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਜ਼ਮੀਨੀ ਪੱਧਰ ਦੀਆਂ ਮੁਸ਼ਕਲਾਂ ਤੋਂ ਜਾਣੂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾ2 ਕਿਹਾ ਕਿ ਉਦਯੋਗਿਕ ਕਾਰਜਾਂ ਨੂੰ ਸਮਰਥਨ ਦੇਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਣ ਰਹੇ ਸਾਜ਼ਗਾਰ ਉਦਯੋਗਿਕ ਮਾਹੌਲ ਸਦਕਾ ਸੂਬੇ ਵਿੱਚ ਨਿਵੇਸ਼ ਕਰਨ ਲਈ ਨਿਵੇਸ਼ਕਾਂ ਦੀ ਗਿਣਤੀ ਵਧ ਰਹੀ ਹੈ, ਜਿਸ ਸਦਕਾ 5 ਲੱਖ ਤੋਂ ਵੱਧ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਜਿਸ ਦੇ ਸਕਾਰਾਤਮਕ ਨਤੀਜੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਉਦਯੋਗਿਕ ਜ਼ਰੂਰਤਾਂ ਅਤੇ ਵਿਕਾਸ ਸੰਭਾਵਨਾ ਨੂੰ ਵਿਸਥਾਰ ਵਿੱਚ ਸਮਝਣ ਲਈ ਜਲੰਧਰ, ਅੰਮ੍ਰਿਤਸਰ, ਮੁਹਾਲੀ, ਬਠਿੰਡਾ ਅਤੇ ਲੁਧਿਆਣਾ ਵਿੱਚ ਰੋਡ ਸ਼ੋਅ ਕੀਤੇ ਹਨ। ਮੀਟਿੰਗ ਦੌਰਾਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਸਬਸਿਡੀਆਂ, ਜੀਐਸਟੀ, ਹਰੀ ਊਰਜਾ, ਕਾਰੋਬਾਰ ਦਾ ਅਧਿਕਾਰ ਐਕਟ ਅਤੇ ਕਈ ਹੋਰ ਮੁੱਖ ਮੁੱਦਿਆਂ ’ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਗੁਪਤਾ, ਜੀ ਐੱਮ ਇੰਡਸਟਰੀ ਮਨਿੰਦਰ ਸਿੰਘ ਅਤੇ ਪਾਵਰਕੌਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਮੌਜੂਦ ਸਨ।

Advertisement

Advertisement
Advertisement
×