ਲੋੜਵੰਦਾਂ ਲਈ ਮਕਾਨ ਬਣਾਉਣ ਦੀ ਕਾਰਵਾਈ ਸ਼ੁਰੂ
ਪੰਜਾਬ ਸਰਕਾਰ ਨੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਸਤੇ ਮਕਾਨ ਬਣਾਉਣ ਦੀ ਈ ਡਬਲਿਊ ਐੱਸ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਚਾਇਤ ਵਿਭਾਗ ਦੇ ਡਾਇਰੈਕਟਰ ਨੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਪੱਤਰ ਲਿਖ...
Advertisement
ਪੰਜਾਬ ਸਰਕਾਰ ਨੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਸਤੇ ਮਕਾਨ ਬਣਾਉਣ ਦੀ ਈ ਡਬਲਿਊ ਐੱਸ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਚਾਇਤ ਵਿਭਾਗ ਦੇ ਡਾਇਰੈਕਟਰ ਨੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਪੱਤਰ ਲਿਖ ਕੇ ਵਿਭਾਗ ਵੱਲੋਂ ਮੁਹੱਈਆ ਕਰਾਈਆਂ ਜਾਣ ਵਾਲੀਆਂ ਜ਼ਮੀਨਾਂ ਸਬੰਧੀ ਅਗਲੀ ਕਾਰਵਾਈ ਅਤੇ ਨਿਰੀਖਣ ਕਰਨ ਲਈ ਕਿਹਾ ਹੈ। ਪੱਤਰ ਵਿਚ ਸਕੀਮ ਤਹਿਤ 28 ਨਵੰਬਰ 2025 ਨੂੰ ਮੁਹਾਲੀ ਨਗਰ ਨਿਗਮ ’ਚ ਸ਼ਾਮਲ ਕੀਤੇ ਗਏ 16 ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਦੀ ਫਿਜ਼ੀਬਿਲਟੀ ਚੈੱਕ ਕਰਵਾਈ ਕਰਵਾਉਣ ਲਈ ਕਿਹਾ ਗਿਆ ਹੈ। ਇਨ੍ਹਾਂ ਪਿੰਡਾਂ ਦੀ ਸੂਚੀ ਅਤੇ ਵੇਰਵੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੇ ਮੁਹੱਈਆ ਕਰਵਾ ਦਿੱਤੇ ਹਨ।
Advertisement
Advertisement
×

