ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰੋਗਰੈਸਿਵ ਫ਼ਰੰਟ ਵੱਲੋਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਘਰਸ਼ ਦੀ ਹਮਾਇਤ

ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ ਕਰਾਰ
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪ੍ਰੋਗਰੈਸਿਵ ਫਰੰਟ ਦੇ ਆਗੂ। -ਫੋਟੋ: ਚਿੱਲਾ
Advertisement

ਪ੍ਰੋਗਰੈਸਿਵ ਫਰੰਟ ਪੰਜਾਬ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰ ਭਖਦੇ ਮੁੱਦਿਆਂ ਸਬੰਧੀ ਐਲਾਨੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ। ਫਰੰਟ ਦੇ ਮੁਹਾਲੀ ਸਥਿਤ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਪ੍ਰਧਾਨ ਹਰਮਿੰਦਰ ਸਿੰਘ ਮਾਵੀ ਅਤੇ ਜਨਰਲ ਸਕੱਤਰ ਮਹਿੰਦਰ ਸਿੰਘ ਮਨੌਲੀ ਸੂਰਤ ਨੇ ਉਪਰੋਕਤ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਫਰੰਟ ਲੈਂਡ ਪੂਲਿੰਗ ਨੀਤੀ ਰੱਦ ਹੋਣ ਤੱਕ ਸੰਘਰਸ਼ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ ਨੀਤੀ ਹੈ। ਇਸ ਮੌਕੇ ਸਲਾਹਕਾਰ ਰਜਨੀਸ਼ ਖੰਨਾ, ਮੀਤ ਪ੍ਰਧਾਨ ਸੋਹਣ ਸਿੰਘ ਮੱਛਲੀ ਕਲਾ, ਨਰਿੰਦਰ ਸਿੰਘ ਜੌਲੀ, ਐਡਵੋਕੇਟ ਭੁਪਿੰਦਰ ਸਿੰਘ, ਐਡਵੋਕੇਟ ਰੋਹਿਤ ਕੁਮਾਰ, ਰਾਣਾ ਰਵਿੰਦਰ ਸਿੰਘ ਮੱਛਲੀ ਕਲਾਂ ਅਤੇ ਆਕਾਸ਼ ਕੋਹਲ਼ੀ ਵੀ ਹਾਜ਼ਰ ਸਨ।

Advertisement
Advertisement
Show comments