ਹਥਿਆਰ ਚੁੱਕਣ ’ਤੇ ਪਾਬੰਦੀ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਮਈ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਹਥਿਆਰ ਨਾਲ ਚੁੱਕਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਆਦੇਸ਼ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਈ
Advertisement
ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਹਥਿਆਰ ਨਾਲ ਚੁੱਕਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਆਦੇਸ਼ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਕਿਸਮ ਦੇ ਹਥਿਆਰ, ਘਾਤਕ ਹਥਿਆਰ, ਲਾਠੀਆਂ, ਬਰਛੇ, ਤ੍ਰਿਸ਼ੂਲ, ਤਲਵਾਰਾਂ, ਛੋਟੀਆਂ ਤਲਵਾਰਾਂ, ਚਾਕੂ, ਖੰਜਰ ਤੇ ਲੋਹੇ ਦੀਆਂ ਰਾਡਾਂ ਨਾਲ ਰੱਖਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ 20 ਮਈ ਤੋਂ ਸ਼ੁਰੂ ਹੋ ਕੇ 17 ਜੁਲਾਈ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲੀਸ, ਫੌਜ ’ਤੇ ਸੁਰੱਖਿਆ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਡਿਊਟੀ ਸਮੇਂ ਹਥਿਆਰ ਨਾਲ ਰੱਖਣ ਦੀ ਛੋਟ ਹੋਵੇਗੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੋਂ ਪ੍ਰਮਾਣਤ ਅਤੇ ਲਾਈਸੈਂਸ ਧਾਰਕ ਵਿਅਕਤੀ ਹੀ ਆਪਣੇ ਨਾਲ ਹਥਿਆਰ ਰੱਖ ਸਕਣਗੇ।
Advertisement
×