ਬੁਢਾਪਾ ਤੇ ਵਿਧਵਾ ਪੈਨਸ਼ਨ ਵਧਾਉਣ ਲਈ ਕੇਂਦਰ ਨੂੰ ਤਜਵੀਜ਼ ਭੇਜੀ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਪਿਛਲੇ ਲੰਬੇ ਸਮੇਂ ਤੋਂ ਬੁਢਾਪਾ, ਵਿਧਵਾ ਅਤੇ ਦਿਵਿਆਂਗ ਪੈਨਸ਼ਨ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ, ਪਰ ਯੂਟੀ ਪ੍ਰਸ਼ਾਸਨ ਵੱਲੋਂ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਗਈ ਹੈ। ਇਸ ’ਤੇ ਮਨਜ਼ੂਰੀ ਮਿਲਣ ਮਗਰੋਂ...
Advertisement
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਪਿਛਲੇ ਲੰਬੇ ਸਮੇਂ ਤੋਂ ਬੁਢਾਪਾ, ਵਿਧਵਾ ਅਤੇ ਦਿਵਿਆਂਗ ਪੈਨਸ਼ਨ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ, ਪਰ ਯੂਟੀ ਪ੍ਰਸ਼ਾਸਨ ਵੱਲੋਂ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਗਈ ਹੈ। ਇਸ ’ਤੇ ਮਨਜ਼ੂਰੀ ਮਿਲਣ ਮਗਰੋਂ ਹੀ ਅਗਲੇਰੀ ਕਾਰਵਾਈ ਕੀਤੀ ਜਾ ਸਕੇਗੀ। ਇਸ ਗੱਲ ਦਾ ਪ੍ਰਗਟਾਵਾ ਯੂ ਟੀ ਪ੍ਰਸ਼ਾਸਨ ਨੇ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਦੇ ਪ੍ਰਧਾਨ ਵਿਜੈਪਾਲ ਸਿੰਘ ਦੇ ਨਾਮ ਪੱਤਰ ਲਿਖ ਕੇ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੈਪਾਲ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਪਿਛਲੇ ਦਿਨੀਂ ਯੂਟੀ ਪ੍ਰਸ਼ਾਸਕ ਨਾਲ ਮੁਲਾਕਾਤ ਕਰ ਕੇ ਚੰਡੀਗੜ੍ਹ ਵਿੱਚ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਵਿੱਚ ਵਾਧਾ ਕਰਨ ਸਣੇ ਹੋਰ ਮੰਗਾਂ ਰੱਖੀਆਂ ਸਨ।
Advertisement
Advertisement
×

