DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਯੂਨੀਵਰਸਿਟੀ ’ਚ ਹਲਫ਼ਨਾਮੇ ਖ਼ਿਲਾਫ਼ ਪ੍ਰਦਰਸ਼ਨ

ਵਿਦਿਆਰਥੀਆਂ ਵੱਲੋਂ ਕੈਮੀਕਲ ਇੰਜਨੀਅਰਿੰਗ ਵਿਭਾਗ ਦੇ ਚੇਅਰਪਰਸਨ ਦਾ ਘਿਰਾਓ

  • fb
  • twitter
  • whatsapp
  • whatsapp
featured-img featured-img
ਪੰਜਾਬ ਯੂਨੀਵਰਸਿਟੀ ਦੇ ਯੂਆਈਸੀਈਟੀ ਵਿੱਚ ਧਰਨਾ ਦਿੰਦੇ ਹੋਏ ਵਿਦਿਆਰਥੀ।
Advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵੱਖ-ਵੱਖ ਵਿਭਾਗਾਂ ਵਿੱਚ ਦਾਖ਼ਲ ਹੋ ਰਹੇ ਨਵੇਂ ਵਿਦਿਆਰਥੀਆਂ ਤੋਂ ਕਿਸੇ ਧਰਨੇ ਪ੍ਰਦਰਸ਼ਨਾਂ ਵਿੱਚ ਸ਼ਾਮਲ ਨਾ ਹੋਣ ਬਾਰੇ ਅਥਾਰਿਟੀ ਵੱਲੋਂ ਲਏ ਜਾ ਰਹੇ ‘ਹਲਫ਼ਨਾਮੇ’ ਦਾ ਵਿਰੋਧ ਭਖਦਾ ਜਾ ਰਿਹਾ ਹੈ। ਅੱਜ ਕੈਮੀਕਲ ਇੰਜਨੀਅਰਿੰਗ (ਯੂਆਈਸੀਈਟੀ) ਵਿਭਾਗ ਵਿੱਚ ਇਸੇ ਹਲਫ਼ਨਾਮੇ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਚੇਅਰਮੈਨ ਦਫ਼ਤਰ ਦਾ ਘਿਰਾਓ ਕਰਦਿਆਂ ਅਥਾਰਿਟੀ ਖਿਲਾਫ਼ ਨਾਅਰੇਬਾਜ਼ੀ ਕੀਤੀ।

ਵਿਦਿਆਰਥੀਆਂ ਮੁਤਾਬਕ ਦੁਨੀਆ ਦੇ ਸਭ ਤੋਂ ਵੱਡਾ ਲੋਕਤੰਤਰ ਅਖਵਾਉਣ ਵਾਲੇ ਦੇਸ਼ ਦੀ ਪੀਯੂ ਅਥਾਰਿਟੀ ਵਿਦਿਆਰਥੀਆਂ ਦੇ ਜਮਹੂਰੀ ਹੱਕਾਂ ’ਤੇ ਡਾਕਾ ਮਾਰ ਰਹੀ ਹੈ, ਭਾਵ ਕਿ ਵਿਦਿਆਰਥੀਆਂ ਨੂੰ ਦਾਖਿਲ ਕਰਨ ਵੇਲ਼ੇ ਉਨ੍ਹਾਂ ਤੋਂ ਹਲਫ਼ਨਾਮਾ ਲਿਆ ਜਾ ਰਿਹਾ ਹੈ ਕਿ ਉਹ ਕਿਸੇ ਵੀ ਧਰਨੇ, ਪ੍ਰਦਰਸ਼ਨ ਜਾਂ ਰੋਸ ਰੈਲੀ ਵਿੱਚ ਸ਼ਮੂਲੀਅਤ ਨਹੀਂ ਕਰਨਗੇ। ਅੱਜ ਕੈਮੀਕਲ ਵਿਭਾਗ ਵਿੱਚ ਵੀ ਵਿਦਿਆਰਥੀਆਂ ਤੋਂ ਧੱਕੇ ਨਾਲ਼ ਇਹ ਹਲਫ਼ਨਾਮੇ ਲਏ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਰਹੀ ਕਿ ਜਿਹੜੇ ਵਿਦਿਆਰਥੀ ਇਹ ਹਲਫ਼ਨਾਮਾ ਦੇਣ ਤੋਂ ਇਨਕਾਰੀ ਹਨ ਤਾਂ ਉਨ੍ਹਾਂ ਨੂੰ ਹੋਸਟਲ ਦੀ ਸਹੂਲਤ ਨਾ ਦੇਣ, ਹਾਜ਼ਰੀਆਂ ਪੂਰੀਆਂ ਕਰਨ ਅਤੇ ਪਲੇਸਮੈਂਟ ਕੈਂਪਾਂ ਵਿੱਚ ਸ਼ਾਮਲ ਨਾ ਹੋਣ ਦੇਣ ਵਰਗੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

Advertisement

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਯੂਆਈਸੀਈਟੀ ਦੇ ਚੇਅਰਪਰਸਨ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਪਿਛਲੇ ਦਰਵਾਜ਼ੇ ਤੋਂ ਬਾਹਰ ਨਿਕਲ ਗਏ ਅਤੇ ਵਿਦਿਆਰਥੀਆਂ ਨੇ ਦਫ਼ਤਰ ਨੂੰ ਤਾਲ਼ਾ ਲਗਾ ਦਿੱਤਾ।

ਵਿਦਿਆਰਥੀਆਂ ਨੇ ਕਿਹਾ ਕਿ ਹਲਫ਼ਨਾਮੇ ਦੇ ਸ਼ੁਰੂ ਕੀਤੇ ਵਿਰੋਧ ਦੀ ਲਗਾਤਾਰਤਾ ਵਿੱਚ ਭਲਕੇ 30 ਸਤੰਬਰ ਨੂੰ ਸਟੂਡੈਂਟਸ ਸੈਂਟਰ ਜਾਂ ਵਾਈਸ ਚਾਂਸਲਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Advertisement
×