DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਰੋਸ ਮੁਜ਼ਾਹਰਾ

ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ’ਚ ਲਿਆ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਦੇ ਸੈਕਟਰ 17 ਪਲਾਜ਼ਾ ਵਿੱਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ’ਚ ਲੈਂਦੀ ਹੋਈ ਪੁਲੀਸ। -ਫੋਟੋ: ਵਿੱਕੀ ਘਾਰੂ
Advertisement

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕੌਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਮਗਰੋਂ ਹੁਣ ਆਮ ਆਦਮੀ ਪਾਰਟੀ (ਆਪ) ਵੀ ਐੱਸ ਆਈ ਆਰ ਦੇ ਮੁੱਦੇ ’ਤੇ ਸੜਕਾਂ ’ਤੇ ਉੱਤਰ ਆਈ ਹੈ।

ਅੱਜ ‘ਆਪ’ ਦੀ ਚੰਡੀਗੜ੍ਹ ਇਕਾਈ ਵੱਲੋਂ ਵੋਟਰ ਸੂਚੀਆਂ ਵਿੱਚ ਕਥਿਤ ਗੜਬੜੀਆਂ ਅਤੇ ਵੋਟ ਚੋਰੀ ਦੇ ਮੁੱਦੇ ਬਾਰੇ ਸੈਕਟਰ 17 ਸਥਿਤ ਨੀਲਮ ਪਲਾਜ਼ਾ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੈਪਾਲ ਸਿੰਘ, ਕੋਰ ਕਮੇਟੀ ਦੇ ਚੇਅਰਮੈਨ ਪ੍ਰੇਮ ਗਰਗ ਅਤੇ ਵੱਡੀ ਗਿਣਤੀ ਪਾਰਟੀ ਵਰਕਰ ਮੌਜੂਦ ਰਹੇ, ਜਿਨ੍ਹਾਂ ਨੇ ਭਾਰਤ ਦੇ ਮੁੱਖ ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

Advertisement

ਵਿਜੈਪਾਲ ਸਿੰਘ ਨੇ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਲੋਕਤੰਤਰ ਦੀ ਬੁਨਿਆਦ ਹਨ। ਵੋਟਰ ਸੂਚੀਆਂ ਵਿੱਚੋਂ ਨਾਮ ਕੱਟੇ ਜਾਣ ਜਾਂ ਹੋਰ ਬੇਨਿਯਮੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ। ਪ੍ਰੇਮ ਗਰਗ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਬੇੜਾ ਕਰਨਾ ਚਾਹੀਦਾ ਹੈ ਅਤੇ ਬੇਨਿਯਮੀਆਂ ਦੀ ਜਾਂਚ ਕਰਕੇ ਤੱਥਾਂ ਨੂੰ ਜਨਤਕ ਕਰਨਾ ਚਾਹੀਦਾ ਹੈ। ਕੌਂਸਲਰ ਹਰਦੀਪ ਸਿੰਘ, ਅੰਜੂ ਕਤਿਆਲ, ਕੁਲਦੀਪ ਕੁਮਾਰ, ਯੋਗੇਸ਼ ਢੀਂਗਰਾ ਅਤੇ ਜਸਵੀਰ ਸਿੰਘ ਲਾਡੀ ਨੇ ਵੀ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਦੀ ਮੰਗ ਕਰਦਿਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ‘ਆਪ’ ਕੌਂਸਲਰ ਅੰਜੂ ਕਤਿਆਲ, ਹਰਦੀਪ ਸਿੰਘ, ਕੁਲਦੀਪ ਕੁਮਾਰ, ਯੋਗੇਸ਼ ਢੀਂਗਰਾ, ਜਸਵੀਰ ਸਿੰਘ ਲਾਡੀ, ਪਾਰਟੀ ਦੇ ਜਨਰਲ ਸਕੱਤਰ ਸਨੀ ਔਲਖ ਅਤੇ ਹੋਰ ਆਗੂ ਮੌਜੂਦ ਰਹੇ।

Advertisement

Advertisement
×