DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

FuelPriceHike: ਕਾਂਗਰਸ ਨੇ ਤੇਲ ਤੇ ਰਸੋਈ ਗੈਸ ਕੀਮਤਾਂ ’ਚ ਵਾਧੇ ਖਿਲਾਫ਼ ਮੁਜ਼ਾਹਰਾ ਕੀਤਾ

ਕਾਂਗਰਸੀ ਵਰਕਰਾਂ ਨੇ ਬਲਦ ਅਤੇ ਖੱਚਰ ਰੇਹੜਿਆਂ ’ਤੇ ਚੜ੍ਹ ਕੇ ਰੋਸ ਮਾਰਚ ਕੀਤਾ

  • fb
  • twitter
  • whatsapp
  • whatsapp
featured-img featured-img
ਰੂਪਨਗਰ ’ਚ ਤੇਲ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ ਤੇ ਵਰਕਰ।
Advertisement
ਕੇਂਦਰ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਅਧੀਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਭਵਨ ਰੂਪਨਗਰ ਤੋਂ ਅੰਬੇਡਕਰ ਚੌਕ ਤੱਕ ਰੋਸ ਰੈਲੀ ਕੱਢ ਕੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਦਾ ਹਰੇਕ ਨਾਗਰਿਕ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਪਰ ਸਭ ਤੋਂ ਵੱਡੀ ਮਾਰ ਮਜ਼ਦੂਰ ਵਰਗ ਨੂੰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਰਸੋਈ ਗੈਸ ਦੀਆਂ ਕੀਮਤਾਂ ਵਧ ਗਈਆਂ ਹਨ ਤੇ ਦੂਜੇ ਪਾਸੇ ਸਿਲੰਡਰ ਲੈਣ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ ਅਤੇ ਕਈ ਕਈ ਦਿਨ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ, ਜਿਸ ਕਰ ਕੇ ਮਜ਼ਦੂਰਾਂ ਨੂੰ ਸਿਲੰਡਰ ਲੈਣ ਲਈ ਕਈ ਕਈ ਦਿਹਾੜੀਆਂ ਵੀ ਛੱਡਣੀਆਂ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਸ਼ਾਸਨ ਦੌਰਾਨ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੇਸ਼ ਨੂੰ ਮੰਦੀ ਦੇ ਪਰਛਾਵੇਂ ਤੋਂ ਬਚਾ ਕੇ ਰੱਖਿਆ ਪਰ ਹੁਣ ਜਿੱਥੇ ਰੁਪਏ ਦੀ ਕੀਮਤ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ, ਉੱਥੇ ਹੀ ਤੇਲ, ਰਸੋਈ ਗੈਸ ਅਤੇ ਖਾਣ ਪੀਣ ਦੀਆਂ ਵਸਤਾਂ ਦੇ ਰੇਟ ਆਸਮਾਨ ਨੂੰ ਛੂਹਣ ਲੱਗ ਪਏ ਹਨ ਅਤੇ ਆਮ ਲੋਕਾਂ ਨੂੰ ਆਪਣੇ ਘਰ ਚਲਾਉਣੇ ਔਖੇ ਹੋ ਗਏ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਵਧਾਏ ਰੇਟ ਘੱਟ ਨਾ ਕੀਤੇ ਤਾਂ ਕਾਂਗਰਸ ਪਾਰਟੀ ਵੱਲੋਂ ਸਮੁੱਚੇ ਦੇਸ਼ ਅੰਦਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਦਫਤਰ ਇੰਚਾਰਜ ਭੁਪਿੰਦਰ ਸਿੰਘ ਰੈਲੋਂ, ਸੋਨੀਆ ਪੁਰੀ, ਬਲਵਿੰਦਰ ਕੌਰ, ਭਰਤ ਵਾਲੀਆ, ਯੂਥ ਆਗੂ ਜਗਮੋਹਨ ਸਿੰਘ, ਰਾਣਾ ਕੰਗ, ਸੂਰਜ ਧੀਮਾਨ, ਸੁਰਿੰਦਰ ਮਕਾਰੀ, ਨਿਤਨ, ਪਵਿੱਤਰ ਸਿੰਘ, ਇਸ਼ਪ੍ਰੀਤ, ਗੁਰਦੀਪ ਘਨੌਲਾ, ਰਾਕੇਸ਼ ਸਾਹੋਮਾਜਰਾ, ਅਵਨੀਤ ਮੋਦਗਿੱਲ ਆਦਿ ਹਾਜ਼ਰ ਸਨ।

Advertisement

Advertisement

Advertisement
×