DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਪਾਰਕ ਸਿਲੰਡਰ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਮੁਜ਼ਾਹਰਾ

‘ਆਪ’ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

  • fb
  • twitter
  • whatsapp
  • whatsapp
featured-img featured-img
ਮੁਹਾਲੀ ਵਿੱਚ ਪ੍ਰਦਰਸ਼ਨ ਕਰਦੇ ਹੋਏ ‘ਆਪ’ ਕਾਰਕੁਨ।
Advertisement

ਕੇਂਦਰ ਸਰਕਾਰ ਵੱਲੋਂ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ 993 ਰੁਪਏ ਦੇ ਵਾਧੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਅੱਜ ਫੇਜ਼ ਤਿੰਨ-ਸੱਤ ਦੇ ਚਾਵਲਾ ਚੌਕ ਨੇੜੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਧਰਨਾਕਾਰੀਆਂ ਦੇ ਹੱਥਾਂ ਵਿੱਚ ਛੋਟੇ ਗੈਸ ਸਿਲੰਡਰ ਅਤੇ ਪੋਸਟਰ ਚੁੱਕੇ ਹੋਏ ਸਨ।

ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਗੈਸ ਸਿਲੰਡਰਾਂ ਦੇ ਭਾਅ ਵਧਾਏ ਜਾਣ ਨਾਲ ਆਮ ਲੋਕਾਂ ਦੀ ਜ਼ਿੰਦਗੀ ’ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਘਰੇਲੂ ਖਰਚੇ ਕਾਫੀ ਵਧ ਗਏ ਹਨ ਅਤੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਛੋਟੇ ਦੁਕਾਨਦਾਰੀ ਦਾ ਲੱਕ ਟੁੱਟ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਸਿਲੰਡਰ ਦੇ ਵਧੇ ਹੋਏ ਰੇਟ ਤੁਰੰਤ ਵਾਪਸ ਲਏ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਸੂਬਾ ਜਨਰਲ ਸਕੱਤਰ ਡਾ. ਸੰਨੀ ਸਿੰਘ ਅਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦਰ ਮਿੱਤਲ, ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ, ਅਕਵਿੰਦਰ ਸਿੰਘ ਗੋਸਲ, ਮਨਦੀਪ ਸਿੰਘ, ਕਸ਼ਮੀਰ ਕੌਰ, ਜਸਪਾਲ ਸਿੰਘ, ਰਾਜ ਕੁਮਾਰ ਬਹਿਲ ਅਤੇ ਬਲਜੀਤ ਸਿੰਘ ਮੌਜੂਦ ਸਨ।

Advertisement

ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਹਲਕਾ ਫਤਹਿਗੜ੍ਹ ਸਾਹਿਬ ਦੇ ‘ਆਪ’ ਵਲੰਟੀਅਰਾਂ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਮੋੜ ਨੇੜੇ ਮਹਿੰਗਾਈ ਵਿਰੁੱਧ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ‘ਆਪ’ ਦੇ ਸੀਨੀਅਰ ਆਗੂ ਐਡਵੋਕੇਟ ਕੰਵਰਵੀਰ ਸਿੰਘ ਰਾਏ ਨੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ। ਉਨ੍ਹਾਂ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਕਈ ਵਾਰ ਵਧ ਚੁੱਕੀਆਂ ਹਨ। ਵਪਾਰ ਵਿੰਗ ਦੇ ਅਸੀਸ ਅੱਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਧਿਆਨ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਭਾਜਪਾ ਵਿਰੋਧੀ ਸੂਬਾ ਸਰਕਾਰਾਂ ਨੂੰ ਤੋੜਨ ’ਤੇ ਲੱਗਿਆ ਰਹਿੰਦਾ ਹੈ।

Advertisement

ਉਨ੍ਹਾਂ ਲੋਕਾਂ ਨੂੰ ਇਸ ਦਾ ਡਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਗਠਨ ਇੰਚਾਰਜ ਗੁਰਮੀਤ ਬਾਜਵਾ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਜੋਨੀ ਤਲਾਣੀਆ, ਨੰਬਰਦਾਰ ਜਗਰੂਪ ਸਿੰਘ, ਐਡਵੋਕੇਟ ਹਰਕਮਲ ਸਿੰਘ ਅਤੇ ਅਸੀਸ ਸੂਦ ਹਾਜ਼ਰ ਸਨ।

Advertisement
×