ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ਦੀ ਮੁਰੰਮਤ ਨਾ ਹੋਣ ਖ਼ਿਲਾਫ਼ ਮੁਜ਼ਾਹਰਾ
ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਸਥਾਨਕ ਨਗਰ ਕੌਂਸਲ ਵੱਲੋਂ ਖਰੜ ਦੇ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ਦੀ ਮੁਰੰਮਤ ਨਾ ਕੀਤੇ ਜਾਣ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ੍ਰੀ ਕੰਗ ਨੇ ਕਿਹਾ ਕਿ ਅੱਜ ਸਾਰਾ ਇਲਾਕਾ ਅਤੇ ਖਰੜ ਮੌਜੂਦਾ ਸਰਕਾਰ ਦੀ ਦੌਗਲੀ ਨੀਤੀ ਅਤੇ ਖਰੜ ਨਗਰ ਕੌਂਸਲ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਬਡਾਲਾ ਰੋੜ ਤੋਂ ਰੇਲਵੇ ਸਟੇਸ਼ਨ ਨੂੰ ਜਾਂਦੀ ਰੇਲਵੇ ਰੋਡ ਦੀ ਹਾਲਤ ਬੱਦ ਤੋਂ ਬਦਤਰ ਹੋ ਚੁੱਕੀ ਹੈ। ਇਹ ਸੜਕ ਬੁਰੀ ਤਰਾਂ ਟੁੱਟੀ ਪਈ ਹੈ ਅਤੇ ਗੋਡੇ-ਗੋਡੇ ਟੋਏ ਪਏ ਹਨ। ਉਨ੍ਹਾਂ ਕਿਹਾ ਕਿ ਇਹ ਅਹਿਮ ਸੜਕ ਹੈ, ਜਿਥੇ ਕਿ ਰੋਜ਼ਾਨਾ ਸੈਂਕੜੇ ਯਾਤਰੀ ਖਰੜ ਸ਼ਟੇਸ਼ਨ ਤੋਂ ਆਉਂਦੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਇਸ ਟੁੱਟੀ ਹੋਈ ਸੜਕ ਕਾਰਨ ਜਿੱਥੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਉਥੇ ਮੌਜੂਦਾ ਸਰਕਾਰ ਦੇ ਅਕਸ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਇਸ ਸੜਕ ਨੂੰ ਕੌਂਸਲ ਨੇ ਠੀਕ ਨਾ ਕਰਵਾਇਆ ਤਾਂ ਕਾਂਗਰਸ ਪਾਰਟੀ ਸੰਘਰਸ਼ ਤੇਜ਼ ਕਰੇਗੀ।