ਪਾਵਰਕੌਮ ਦੀਆਂ ਜਾਇਦਾਦਾਂ ਵੇਚਣ ਖ਼ਿਲਾਫ਼ ਮੁਜ਼ਾਹਰੇ
ਕਰਮਜੀਤ ਸਿੰਘ ਚਿੱਲਾ
ਐੱਸ ਏ ਐੱਸ ਨਗਰ (ਮੁਹਾਲੀ), 12 ਦਸੰਬਰ
ਪਾਵਰਕੌਮ ਦੀ ਟੈਕਨੀਕਲ ਸਰਵਿਸਜ਼ ਯੂਨੀਅਨ ਤੇ ਆਊਟ ਸੋਰਸਜ਼ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਸਰਕਾਰ ਅਤੇ ਪਾਵਰਕੌਮ ਵੱਲੋਂ ਬਠਿੰਡਾ ਥਰਮਲ ਕਲੋਨੀ ਨੂੰ ਵੇਚਣ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਥਰਮਲ ਕਲੋਨੀ ਨੂੰ ਵੇਚਣ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ। ਸਰਕਲ ਪ੍ਰਧਾਨ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਪ੍ਰਧਾਨ ਵਿਜੇ ਕੁਮਾਰ, ਡਵੀਜ਼ਨ ਪ੍ਰਧਾਨ ਜ਼ੋਰਾਵਰ ਸਿੰਘ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਬਿਜਲੀ ਸੋਧ ਬਿਲ-2025 ਤਹਿਤ ਸਾਰੇ ਦੇਸ਼ ਵਿਚ ਬਿਜਲੀ ਖੇਤਰ ਦਾ ਨਿੱਜੀਕਰਨ ਕਰ ਰਿਹਾ ਹੈ, ਉੱਥੇ ਪੰਜਾਬ ਸਰਕਾਰ ਪਾਵਰਕੌਮ ਦੀਆਂ ਜ਼ਮੀਨਾਂ ਵੇਚਣ ਤੇ ਲੱਗ ਗਈ ਹੈ, ਜਿਸ ਨੂੰ ਮੁਲਾਜ਼ਮ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਥਰਮਲ ਕਲੋਨੀ ਦੀ ਜ਼ਮੀਨ ਦੀ ਵਿਕਰੀ ਰੋਕਣ ਲਈ ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਸੰਘਰਸ਼ ਵਿੱਢਣਗੀਆਂ।
ਸ੍ਰੀ ਆਨੰਦਪੁਰ ਸਾਹਿਬ (ਬੀ ਐੱਸ ਚਾਨਾ): ਪਾਵਰਕੌਮ ਦੀਆਂ ਜਾਇਦਾਦਾਂ ਵੇਚਣ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀ ਐੱਸ ਯੂ) ਅਤੇ ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਏਟਕ ਨੇ ਅੱਜ ਸਬ ਡਿਵੀਜ਼ਨ ਦਫ਼ਤਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਦੀ ਅਰਥੀ ਫੂਕ ਰੋਸ ਰੈਲੀ ਕੀਤੀ। ਇਹ ਰੋਸ ਰੈਲੀ ਟੀ ਐੱਸ ਯੂ ਭੰਗਲ ਗਰੁੱਪ ਅਤੇ ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਏਟਕ ਵੱਲੋਂ ਜਸਪਾਲ ਕੁਮਾਰ ਕੋਟਲਾ ਤੇ ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਡਵੀਜ਼ਨ ਪ੍ਰਧਾਨ ਤਰਸੇਮ ਲਾਲ, ਹਰਪਾਲ ਸਿੰਘ, ਹਰਭਜਨ ਸਿੰਘ, ਮੋਹਣ ਲਾਲ, ਬਲਵਿੰਦਰ ਸਿੰਘ (ਜੇਈ) ਆਦਿ ਬੁਲਾਰਿਆਂ ਨੇ ਕਿਹਾ ਕਿ ਪਾਵਰਕੌਮ ਦੀਆਂ ਜਾਇਦਾਦਾਂ ਨੂੰ ਵੇਚਣ
‘ਸਰਕਾਰ ਪੰਜਾਬ ਨੂੰ ਕੰਗਾਲ ਬਣਾਉਣ ’ਤੇ ਤੁਲੀ’
ਘਨੌਲੀ (ਜਗਮੋਹਨ ਸਿੰਘ): ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਅੱਗੇ ਅੱਜ ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਇਹ ਮੁਜ਼ਾਹਰਾ ਬਠਿੰਡਾ ਥਰਮਲ ਕਲੋਨੀ ਨੂੰ ਵੇਚਣ ਦੇ ਵਿਰੋਧ ਕਾਰਨ ਕੀਤਾ ਗਿਆ। ਕੰਟਰੈਕਟਰ ਵਰਕਰਾਂ ਨੂੰ ਜਨਰਲ ਸਕੱਤਰ ਬਲਵਿੰਦਰ ਸਸਕੌਰ ਨੇ ਕਿਹਾ ਕਿ ਸਰਕਾਰ ਹੁਣ ਸਰਕਾਰੀ ਸੰਪੱਤੀਆਂ ਵੇਚਣ ’ਤੇ ਆ ਗਈ ਹੈ ਪਰ ਕੱਚੇ ਕਾਮਿਆਂ ਨੂੰ ਸਰਕਾਰੀ ਵਿਭਾਗਾਂ ਵਿਚ ਪੱਕੇ ਕਰਨ ਦੀ ਤਾਂ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਹੋਈ। ਮੰਚ ਦੇ ਸਲਾਹਕਾਰ ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੰਕਲਪ ਕਰਕੇ ਆਈ ਸੀ ਪਰ ਹੁਣ ਲਗਦਾ ਹੈ ਕਿ ਕੰਗਲਾ ਪੰਜਾਬ ਬਣਾ ਕੇ ਜਾਵੇਗੀ।
