ਪੱਤਰ ਪ੍ਰੇਰਕ
ਚੰਡੀਗੜ੍ਹ, 15 ਮਾਰਚ
ਯੂ.ਟੀ. ਪ੍ਰਸ਼ਾਸਨ ਵੱਲੋਂ ਪਾਣੀ ਦੇ ਬਿੱਲਾਂ ਵਿੱਚ ਕੀਤੇ ਗਏ ਤਿੰਨ ਗੁਣਾਂ ਵਾਧੇ ਖਿਲਾਫ਼ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਵੱਲੋਂ ਅੱਜ 16 ਮਾਰਚ ਨੂੰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਸੰਘਰਸ਼ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਪਲਸੌਰਾ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੋਮਲ ਨੇ ਦੱਸਿਆ ਕਿ ਅੱਜ ਮੰਗਲਵਾਰ ਨੂੰ ਸੈਕਟਰ-17 ਸਥਿਤ ਪੁਲ਼ ਹੇਠਾਂ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਧਰਨੇ ਨੂੰ ਪਹੁੰਚਣ ਦੀ ਅਪੀਲ ਕੀਤੀ।