ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਮਈ
ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਾਲ 2016 ਦੇ ਵੱਖ-ਵੱਖ ਵਿਭਾਗਾਂ ਵਿੱਚ ਡਰਾਈਵਰਾਂ ਦੀ ਭਰਤੀ ਲਈ ਚੁਣੇ ਗਏ ਯੋਗ ਉਮੀਦਵਾਰਾਂ ਨੇ ਆਪਣੀ ਭਰਤੀ ਮੁਕੰਮਲ ਨਾ ਕੀਤੇ ਜਾਣ ਦੇ ਰੋਸ ਵਜੋਂ ਐਸਐਸ ਬੋਰਡ ਦੇ ਬਾਹਰ ਧਰਨਾ ਦਿੱਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਭੇਜਿਆ। ਧਰਨਾਕਾਰੀਆਂ ਨੇ ਦੱਸਿਆ ਕਿ ਭਰਤੀ ਪ੍ਰਕਿਰਿਆ ਮੁਕੰਮਲ ਕਰਨ ਬਾਰੇ ਵਾਰ-ਵਾਰ ਪੁੱਛੇ ਜਾਣ ’ਤੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਈ ਯੋਗ ਉਮੀਦਵਾਰ ਹੁਣ ਓਵਰਏਜ ਵੀ ਹੋ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਡਰਾਈਵਰਾਂ ਦੀ ਭਰਤੀ ਫੌਰੀ ਤੌਰ ’ਤੇ ਕੀਤੀ ਜਾਵੇ।