ਸੀਟੀਯੂ ਵਰਕਰਜ਼ ਯੂਨੀਅਨ ਵੱਲੋਂ ਡਾਇਰੈਕਟਰ ਦਫ਼ਤਰ ਵਿੱਚ ਧਰਨਾ

ਸੀਟੀਯੂ ਵਰਕਰਜ਼ ਯੂਨੀਅਨ ਵੱਲੋਂ ਡਾਇਰੈਕਟਰ ਦਫ਼ਤਰ ਵਿੱਚ ਧਰਨਾ

ਇੰਡਸਟਰੀਅਲ ਏਰੀਆ ਵਿੱਚ ਡਾਇਰੈਕਟਰ (ਸੀਟੀਯੂ) ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਮੁਲਾਜ਼ਮ।

ਪੱਤਰ ਪ੍ਰੇਰਕ

ਚੰਡੀਗੜ੍ਹ, 3 ਦਸੰਬਰ

ਸੀਟੀਯੂ ਵਰਕਰਜ਼ ਯੂਨੀਅਨ ਵੱਲੋਂ ਅਦਾਰੇ ਵਿੱਚ ਕਿਲੋਮੀਟਰ ਸਕੀਮ ਅਧੀਨ ਬੱਸਾਂ ਦੇ ਟੈਂਡਰ ਦੀ ਪ੍ਰਕਿਰਿਆ ਮੁਕੰਮਲ ਤੌਰ ’ਤੇ ਰੱਦ ਕਰਵਾਉਣ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਸੰਘਰਸ਼ ਦੀ ਲੜੀ ਤਹਿਤ ਅੱਜ ਇੰਡਸਟਰੀਅਲ ਏਰੀਆ ਸਥਿਤ ਡਾਇਰੈਕਟਰ ਦਫ਼ਤਰ ਵਿੱਚ ਧਰਨਾ ਦਿੱਤਾ ਗਿਆ ਜਿਸ ਵਿੱਚ ਸ਼ਾਮਿਲ ਸੀ.ਟੀ.ਯੂ. ਕਾਮਿਆਂ ਨੇ ਮੈਨੇਜਮੈਂਟ ਅਤੇ ਯੂ.ਟੀ. ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ ਦੇਰ ਸ਼ਾਮ ਸੈਕਟਰ 17 ਸਥਿਤ ਸਟੇਡੀਅਮ ਵਾਲੇ ਚੌਕ ਵਿੱਚ ਵੀ ਖੜ੍ਹੇ ਹੋ ਕੇ ਕਿਸਾਨੀ ਸੰਘਰਸ਼ ਦੀ ਤਰਜ਼ ਉੱਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਧਰਮਿੰਦਰ ਸਿੰਘ ਰਾਹੀ, ਜਨਰਲ ਸਕੱਤਰ ਸਤਿੰਦਰ ਸਿੰਘ ਅਤੇ ਫੈਡਰੇਸ਼ਨ ਆਗੂ ਰਣਜੀਤ ਸਿੰਘ ਹੰਸ ਦੀ ਅਗਵਾਈ ਹੇਠ ਇਕੱਠੇ ਹੋਏ ਕਾਮਿਆਂ ਨੇ ਕਿਲੋਮੀਟਰ ਵਾਲੀਆਂ ਬੱਸਾਂ ਦੀ ਪਾਲਿਸੀ ਰੱਦ ਕਰਨ, ‘ਸੀ.ਟੀ.ਯੂ. ਦਾ ਨਿਜੀਕਰਨ ਬੰਦ ਕਰਨ ਤੇ ਸੀਟੀਯੂ ਵਿੱਚ ਪੱਕੀ ਭਰਤੀ ਦਾ ਪ੍ਰਬੰਧ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਬਾਰੇ ਅਵਾਜ਼ ਬੁਲੰਦ ਕੀਤੀ।

ਆਗੂਆਂ ਜਸਵੰਤ ਸਿੰਘ ਜੱਸਾ, ਸ਼ਮਸ਼ੇਰ ਸਿੰਘ, ਭੁਪਿੰਦਰ ਸਿੰਘ, ਗੁਰਮੇਲ ਸਿੰਘ ਦਾਰਾ, ਕਮਲਜੀਤ ਸਿੰਘ ਸੈਕਟਰ 16, ਸੋਹਣ ਸਿੰਘ, ਓਮ ਪ੍ਰਕਾਸ਼ ਹਾਕੂਵਾਲਾ ਤੇ ਬਲਦੇਵ ਸਿੰਘ ਆਦਿ ਨੇ ਕਿਹਾ ਕਿ ਸੀ.ਟੀ.ਯੂ. ਕਾਮੇ ਅਦਾਰੇ ਵਿੱਚ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦਾ ਟੈਂਡਰ ਰੱਦ ਕਰਵਾਉਣ ਲਈ ਯੂਨੀਅਨ ਵੱਲੋਂ ਸ਼ਹਿਰ ਦੇ ਰਸੂਖਵਾਨ ਰਾਜਨੀਤਕ ਪਾਰਟੀ ਨਾਲ ਸਬੰਧਿਤ ਆਗੂਆਂ ਨੂੰ ਮਿਲ ਕੇ ਮੰਗ ਪੱਤਰ ਸੌਂਪੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਬੀਤੇ ਦਿਨ 2 ਦਸੰਬਰ ਨੂੰ ਕਾਂਗਰਸ ਪਾਰਟੀ ਨਾਲ ਸਬੰਧਿਤ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਮਿਲ ਕੇ ਅਤੇ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਤੱਕ ਆਪਣੇ ਮੰਗ ਪੱਤਰ ਪਹੁੰਚਾਏ ਗਏ। ਇਸ ਤੋਂ ਇਲਾਵਾ ਭਲਕੇ 4 ਦਸੰਬਰ ਨੂੰ ਸ਼ਹਿਰ ਦੀ ਸੱਤਾਧਾਰੀ ਪਾਰਟੀ ਭਾਰਤੀ ਜਨਤਾ ਪਾਰਟੀ ਦੇ ਸੈਕਟਰ 33 ਸਥਿਤ ਦਫ਼ਤਰ ਵਿੱਚ ਵੀ ਪਹੁੰਚ ਕਰਕੇ ਹਰੇਕ ਭਾਜਪਾ ਆਗੂ ਨੂੰ ਸੀਟੀਯੂ ਅਦਾਰੇ ਨੂੰ ਬਚਾਉਣ ਲਈ ਗੁਹਾਰ ਲਗਾਈ ਜਾਵੇਗੀ। ਜੇਕਰ ਫਿਰ ਵੀ ਕੋਈ ਸੁਣਵਾਈ ਨਾ ਹੋਈ ਤਾਂ ਸੀਟੀਯੂ ਕਾਮੇ ਆਪਣੇ ਐਕਸ਼ਨਾਂ ਨੂੰ ਹੋਰ ਤੇਜ਼ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All