ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਜਨਵਰੀ
ਮੁਹਾਲੀ ਦੇ ਜਿੰਮ ਅਤੇ ਫਿਟਨੈੱਸ ਸੈਂਟਰਾਂ ਦੇ ਮਾਲਕਾਂ ਟਰੇਨਰਾਂ ਅਤੇ ਸਟਾਫ਼ ਵੱਲੋਂ ਜਿਮ ਅਤੇ ਫਿਟਨੈੱਸ ਸੈਂਟਰਾਂ ਨੂੰ ਬੰਦ ਰੱਖਣ ਦੇ ਹੁਕਮਾਂ ਖ਼ਿਲਾਫ਼ ਗਰੇਟਰ ਪੰਜਾਬ ਜਿਮ ਐਸੋਸੀਏਸ਼ਨ ਦੇ ਬੈਨਰ ਹੇਠ ਭਲਕੇ 20 ਜਨਵਰੀ ਨੂੰ ਦੁਪਹਿਰ 12 ਵਜੇ ਪ੍ਰਸ਼ਾਸਨ ਖ਼ਿਲਾਫ਼ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ। ਇਹ ਫ਼ੈਸਲਾ ਮੁਹਾਲੀ ਵਿੱਚ ਜਿੰਮ ਅਤੇ ਫਿਟਨੈੱਸ ਸੈਂਟਰਾਂ ਦੇ ਮਾਲਕਾਂ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਤੀਜੀ ਵਾਰੀ ਹੈ ਜਦੋਂ ਜਿਮ ਸੈਂਟਰਾਂ ਅਤੇ ਫਿਟਨੈੱਸ ਸੈਂਟਰਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸਮੂਹ ਜਿਮ ਟਰੇਨਰਾਂ, ਮਾਲਕਾਂ, ਸਟਾਫ਼, ਹਾਊਸ ਕੀਪਿੰਗ ਅਤੇ ਜਿੰਮ ਵਿੱਚ ਕਸਰਤ ਕਰਨ ਲਈ ਆਉਣ ਵਾਲੇ ਮੈਂਬਰਾਂ ਨੂੰ ਵੀ ਬੇਨਤੀ ਕੀਤੀ ਕਿ ਉਹ 20 ਜਨਵਰੀ ਨੂੰ ਇਕੱਠੇ ਹੋਣ।