DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੁਸ਼ਿਆਰਪੁਰ ਤੋਂ ਬਰੂਵਾਲ ਪੁੱਜੇ ਪਰਵਾਸੀਆਂ ਦਾ ਵਿਰੋਧ

ਝੁੱਗੀਅਾਂ ਬਣਾਉਣ ਦੀ ਕੀਤੀ ਸੀ ਕੋਸ਼ਿਸ਼
  • fb
  • twitter
  • whatsapp
  • whatsapp
Advertisement
ਇਥੇ ਨਜ਼ਦੀਕੀ ਪਿੰਡ ਬਰੂਵਾਲ ਅਤੇ ਦਬੂੜ ਦੇ ਕੋਲ ਨੈਸ਼ਨਲ ਹਾਈਵੇਅ ਦੇ ਦੋਨੋਂ ਪਾਸਿਆਂ ’ਤੇ ਬੀਤੇ ਦਿਨਾਂ ਤੋਂ ਵੱਡੀ ਗਿਣਤੀ ਵਿੱਚ ਪਰਵਾਸੀ ਮਜ਼ਦੂਰਾਂ ਵੱਲੋਂ ਝੁੱਗੀਆਂ ਬਣਾਈਆਂ ਜਾ ਰਹੀਆਂ ਸਨ। ਅੱਜ ਇਸ ਮਾਮਲੇ ’ਤੇ ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਕੋਲ ਕਾਰਵਾਈ ਦੀ ਮੰਗ ਕੀਤੀ। ਮੌਕੇ ’ਤੇ ਪਹੁੰਚੀ ਪੁਲੀਸ ਨੇ ਜਦੋਂ ਉਨ੍ਹਾਂ ਦੇ ਆਧਾਰ ਕਾਰਡ ਚੈੱਕ ਕੀਤੇ ਤਾਂ ਉਨ੍ਹਾਂ ’ਤੇ ਹੁਸ਼ਿਆਰਪੁਰ ਦੇ ਪਤੇ ਦਰਜ ਸਨ। ਇਸ ਕਾਰਨ ਲੋਕਾਂ ਵਿੱਚ ਗੁੱਸਾ ਹੋਰ ਵੱਧ ਗਿਆ ਅਤੇ ਉਨ੍ਹਾਂ ਨੇ ਪੁਲੀਸ ਪ੍ਰਸ਼ਾਸਨ ਨੂੰ ਪਰਵਾਸੀਆਂ ਨੂੰ ਮੌਕੇ ਤੋਂ ਹਟਾਉਣ ਦੀ ਅਪੀਲ ਕੀਤੀ।

ਲੋਕਾਂ ਨੇ ਦੋਸ਼ ਲਾਇਆ ਕਿ ਇਨ੍ਹਾਂ ਪਰਵਾਸੀਆਂ ਨੇ ਆਪਣੇ ਪਤੇ ਬਾਰੇ ਗਲਤ ਜਾਣਕਾਰੀ ਦਿੱਤੀ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਨੂਰਪੁਰ ਬੇਦੀ ਦੇ ਕਾਹਨਪੁਰ ਪਿੰਡ ਨਾਲ ਸਬੰਧਤ ਹੋਣ ਦਾ ਦਾਅਵਾ ਕੀਤਾ, ਪਰ ਕੋਈ ਦਸਤਾਵੇਜ਼ ਜਾਂ ਆਧਾਰ ਕਾਰਡ ਨਹੀਂ ਦਿਖਾਇਆ।

Advertisement

ਦੱਸਣਯੋਗ ਹੈ ਕਿ ਪੁਲੀਸ ਵੱਲੋਂ ਪੁੱਛਗਿੱਛ ਦੌਰਾਨ ਪ੍ਰਵਾਸੀਆਂ ਨੇ ਖੁਦ ਕਬੂਲਿਆ ਕਿ ਹਾਲਾਂਕਿ ਇਸ ਵੇਲੇ ਉਨ੍ਹਾਂ ਦੀ ਗਿਣਤੀ ਲਗਭਗ 20 ਹੈ, ਪਰ ਉਨ੍ਹਾਂ ਦੇ ਨਾਲ ਜੁੜੇ ਹੋਰ ਕਰੀਬ 150 ਵਿਅਕਤੀ ਵੀ ਇੱਥੇ ਆ ਕੇ ਰਿਹਾਇਸ਼ ਬਣਾਉਣ ਵਾਲੇ ਸਨ, ਇਸ ਖੁਲਾਸੇ ਤੋਂ ਬਾਅਦ ਸਥਾਨਕ ਲੋਕਾਂ ਦੀ ਚਿੰਤਾ ਹੋਰ ਵੱਧ ਗਈ। ਗੌਰਤਲਬ ਹੈ ਕੇ ਪਿਛਲੇ ਦਿਨੀਂ ਹੁਸ਼ਿਆਰਪੁਰ ਵਿਖੇ ਇੱਕ ਪਰਵਾਸੀ ਵੱਲੋਂ ਬੱਚੇ ਨਾਲ ਸਰੀਰਕ ਸ਼ੋਸ਼ਣ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਸੀ। ਇਸ ਤੋਂ ਬਾਅਦ ਸੂਬੇ ਦੇ ਕਈ ਹਿੱਸਿਆਂ ਵਿੱਚ ਪ੍ਰਵਾਸੀਆਂ ਦੇ ਖ਼ਿਲਾਫ਼ ਰੋਸ ਵੱਧ ਰਿਹਾ ਹੈ।

ਸਥਾਨਕ ਜ਼ਮੀਨ ਮਾਲਕਾਂ ਵੱਲੋਂ ਪੁਲੀਸ ਨੂੰ ਸੂਚਿਤ ਕਰਨ ’ਤੇ ਪਰਵਾਸੀਆਂ ਦੀਆਂ ਝੁੱਗੀਆਂ ਹਟਵਾ ਦਿੱਤੀਆਂ ਗਈਆਂ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਆਪਣੀ ਪੰਚਾਇਤ ਵੱਲੋਂ ਮਤਾ ਪਾਸ ਕਰਵਾਉਣਗੇ ਤਾਂ ਜੋ ਬਿਨਾਂ ਕਿਸੇ ਪੁਖਤਾ ਜਾਣਕਾਰੀ ਵਾਲੇ ਲੋਕਾਂ ਨੂੰ ਖੁੱਲ੍ਹੇ ਇਲਾਕਿਆਂ ਵਿੱਚ ਵਸਣ ਨਾ ਦਿੱਤਾ ਜਾਵੇ।

Advertisement
×