ਬਰਵਾਲਾ ਸੜਕ ਦੀ ਮਾੜੀ ਹਾਲਤ ਵਿਰੁੱਧ ਲੋਕਾਂ ਵੱਲੋਂ ਮੁਜ਼ਾਹਰਾ : The Tribune India

ਬਰਵਾਲਾ ਸੜਕ ਦੀ ਮਾੜੀ ਹਾਲਤ ਵਿਰੁੱਧ ਲੋਕਾਂ ਵੱਲੋਂ ਮੁਜ਼ਾਹਰਾ

ਬਰਵਾਲਾ ਸੜਕ ਦੀ ਮਾੜੀ ਹਾਲਤ ਵਿਰੁੱਧ ਲੋਕਾਂ ਵੱਲੋਂ ਮੁਜ਼ਾਹਰਾ

ਹਲਕਾ ਵਿਧਾਇਕ ਮੁਜ਼ਾਹਰਾਕਾਰੀਆਂ ਨੂੰ ਭਰੋਸਾ ਦਿੰਦੇ ਹੋਏ। ਦੂਜੀ ਤਸਵੀਰ ’ਚ ਤਰਸਯੋਗ ਹਾਲਤ ਸੜਕ ਤੋਂ ਲੰਘਦੇ ਵਾਹਨ। -ਫੋਟੋ: ਰੂਬਲ

ਹਰਜੀਤ ਸਿੰਘ

ਡੇਰਾਬੱਸੀ, 25 ਸਤੰਬਰ

ਇਥੋਂ ਦੀ ਬਰਵਾਲਾ ਰੋਡ ਦੀ ਹਾਲਤ ਦਿਨ ਬ ਦਿਨ ਖਸਤਾ ਹੁੰਦੀ ਜਾ ਰਹੀ ਹੈ। ਮੀਂਹ ਨੇ ਸੜਕ ਦੀ ਹਾਲਤ ਹੋਰ ਵਿਗਾੜ ਦਿੱਤੀ ਹੈ। ਸੜਕ ਦੀ ਹਾਲਤ ਸੁਧਾਰਨ ਦੀ ਮੰਗ ਨੂੰ ਲੈ ਕੇ ਅੱਜ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਵਰ੍ਹਦੇ ਮੀਂਹ ਵਿੱਚ ਹੀ ਰੋਸ ਮੁਜ਼ਾਹਰਾ ਕੀਤਾ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁਜ਼ਹਰਾਕਾਰੀਆ ਨੂੰ ਸ਼ਾਂਤ ਕੀਤਾ।

ਜਾਣਕਾਰੀ ਅਨੁਸਾਰ ਡੇਰਾਬੱਸੀ ਤੋਂ ਬਰਵਾਲਾ ਨੂੰ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਲੰਮੇ ਸਮੇਂ ਤੋਂ ਤਰਸਯੋਗ ਬਣੀ ਹੋਈ ਹੈ। ਇਸ ਸੜਕ ਦੀ ਲੰਮੇ ਸਮੇਂ ਤੋਂ ਮੁਰੰਮਤ ਨਾ ਹੋਣ ਕਾਰਨ ਇਹ ਸੜਕ ਬੁਰੀ ਤਰਾਂ ਟੁੱਟ ਗਈ ਹੈ। ਸੜਕ ’ਤੇ ਥਾਂ ਥਾਂ ’ਤੇ ਵੱਡੇ ਵੱਡੇ ਟੋਏ ਪੈ ਗਏ ਹਨ ਜਿਸ ਕਾਰਨ ਸੜਕ ’ਤੇ ਚਲਣਾ ਔਖਾ ਹੋ ਗਿਆ ਹੈ। ਮੀਂਹ ਨੇ ਸੜਕ ਦੀ ਹਾਲਤ ਹੋਰ ਵਿਗਾੜ ਦਿੱਤੀ ਹੈ। ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਸੜਕ ਦੀ ਹਾਲਤ ਨੂੰ ਸੁਧਾਰਨ ਲਈ ਲੋਕਾਂ ਵੱਲੋਂ ਕਈ ਵਾਰ ਪ੍ਰਦਰਸ਼ਨ ਕੀਤਾ ਜਾ ਚੁੱਕਿਆ ਹੈ ਪਰ ਬਾਵਜੂਦ ਇਸ ਦੇ ਸੜਕ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਲੰਘੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਕਾਰਨ ਸੜਕ ’ਤੇ ਇੰਨਾ ਚਿੱਕੜ ਹੋ ਗਿਆ ਹੈ ਕਿ ਲੋਕ ਲਗਾਤਾਰ ਹਾਦਸਿਆਂ ਦਾ ਸ਼ਿਕਾਰ ਹੋਣ ਲੱਗੇ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਟੁੱਟੀ ਸੜਕ ਕਾਰਨ ਕਿਸੇ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਸਿੱਧੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਸੜਕ ਦੀ ਹਾਲਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵੀਂ ਵਾਹਨ ਪਲਟਣ ਸਣੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਵਾਹਨਾਂ ਦੀ ਤਸਵੀਰਾਂ ਵਾਇਰਲ ਕੀਤੀ ਜਾ ਰਹੀਆਂ ਹਨ।

ਹਲਕਾ ਵਿਧਾਇਕ ਵੱਲੋਂ ‘ਭਰੋਸਾ

ਹਲਕਾ ਵਿਧਾਇਕ ਨੇ ਕਿਹਾ ਕਿ ਸਬੰਧਿਤ ਵਿਭਾਗ ਨੂੰ ਸੜਕ ਦੀ ਹਾਲਤ ਸੁਧਾਰਨ ਲਈ ਹਦਾਇਤ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਮੀਂਹ ਰੁਕਣ ਮਗਰੋਂ ਸੜਕ ਦੀ ਹਾਲਤ ਸੁਧਾਰਨ ਦਾ ਕੰਮ ਚਾਲੂ ਕਰ ਦਿੱਤਾ ਜਾਏਗਾ। ਉਨ੍ਹਾਂ ਨੇ ਕਿਹਾ ਕਿ ਮੀਂਹ ਵਿੱਚ ਕੰਮ ਨਹੀਂ ਕੀਤਾ ਜਾ ਸਕਦਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All