DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਟੀ ਚੰਡੀਗੜ੍ਹ ਪਾਵਰਮੈਨ ਯੂਨੀਅਨ ਵੱਲੋਂ ਪ੍ਰਦਰਸ਼ਨ

ਯੂਪੀ ਦੇ ਬਿਜਲੀ ਕਾਮਿਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵਿਰੋਧ
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਚੰਡੀਗੜ੍ਹ, 2 ਜੁਲਾਈ

Advertisement

ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ਼ ਇਲੈਕਟ੍ਰੀਸਿਟੀ ਐਂਪਲਾਈਜ਼ ਐਂਡ ਇੰਜਨੀਅਰਜ਼ ਦੇ ਸੱਦੇ ’ਤੇ ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਨੇ ਯੂਟੀ ਪਾਵਰਮੈਨ ਯੂਨੀਅਨ ਦੇ ਬੈਨਰ ਹੇਠ ਉੱਤਰ ਪ੍ਰਦੇਸ਼ ਬਿਜਲੀ ਯੂਟਿਲਿਟੀਆਂ ਦੇ ਨਿੱਜੀਕਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਵੱਖ-ਵੱਖ ਦਫਤਰਾਂ ਵਿੱਚ ਪ੍ਰਦਰਸ਼ਨ ਕੀਤਾ।

ਰੈਲੀਆਂ ਅਤੇ ਪ੍ਰਦਰਸ਼ਨਾਂ ਦੀ ਅਗਵਾਈ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਪ੍ਰਧਾਨ ਅਮਰੀਕ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਵਿਨੈ ਪ੍ਰਸ਼ਾਦ ਅਤੇ ਹੋਰ ਆਗੂਆਂ ਨੇ ਇਸ ਕਦਮ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉੱਤਰ ਪ੍ਰਦੇਸ਼ ਬਿਜਲੀ ਵਿਭਾਗ ਦੱਖਣਾਂਚਲ ਅਤੇ ਪੂਰਵਾਂਚਲ ਬਿਜਲੀ ਵੰਡ ਨਿਗਮ ਲਿਮਟਿਡ ਦਾ ਮਾਮੂਲੀ ਕੀਮਤਾਂ ’ਤੇ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨਾਲ ਸੂਬੇ ਦੇ 75 ਜ਼ਿਲ੍ਹਿਆਂ ਵਿੱਚੋਂ 42 ਦੇ ਖਪਤਕਾਰ ਪ੍ਰਭਾਵਿਤ ਹੋਣਗੇ। ਬਿਜਲੀ ਕਰਮਚਾਰੀ ਅਤੇ ਇੰਜਨੀਅਰ ਪਿਛਲੇ ਸੱਤ ਮਹੀਨਿਆਂ ਤੋਂ ਇਸ ਨਿੱਜੀਕਰਨ ਦੀ ਕੋਸ਼ਿਸ਼ ਦਾ ਵਿਰੋਧ ਕਰਨ ਲਈ ਸੰਘਰਸ਼ ਕਰ ਰਹੇ ਹਨ, ਗੰਭੀਰ ਹਮਲਿਆਂ ਅਤੇ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਸੰਘਰਸ਼ਸ਼ੀਲ ਯੂਪੀ ਬਿਜਲੀ ਕਰਮਚਾਰੀ ਨਿੱਜੀਕਰਨ ਪ੍ਰਕਿਰਿਆ ਦੀ ਖ਼ਿਲਾਫ਼ ਸਵਾਲ ਚੁੱਕ ਤਾਂ ਯੋਗੀ ਸਰਕਾਰ ਨੇ ਬਦਲਾਖੋਰੀ ਅਤੇ ਤਾਨਾਸ਼ਾਹੀ ਕਦਮ ਚੁੱਕਦਿਆਂ ਨਿੱਜੀਕਰਨ ਵਿਰੋਧੀ ਸੰਘਰਸ਼ ਨੂੰ ਖਤਮ ਕਰਨ ਦੀ ਕੋਸ਼ਿਸ਼ ਤਹਿਤ ਬਿਜਲੀ ਕਰਮਚਾਰੀਆਂ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਦਿੱਤੇ। ਉਨ੍ਹਾਂ ਯੂਪੀ ਸਰਕਾਰ ਦੇ ਇਸ ਰਵੱਈਏ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਯੂਪੀ ਬਿਜਲੀ ਉਪਭੋਗਤਾਵਾਂ ਦੇ ਨਿੱਜੀਕਰਨ ਨੂੰ ਰੋਕਣ ਦੀ ਮੰਗ ਕੀਤੀ। ਉਨ੍ਹਾਂ ਨੇ 9 ਜੁਲਾਈ 2025 ਨੂੰ ਰਾਸ਼ਟਰੀ ਹੜਤਾਲ ਨੂੰ ਇਤਿਹਾਸਕ ਬਣਾਉਣ ਦਾ ਪ੍ਰਣ ਲਿਆ।

Advertisement
×