Protest: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਦੇ ਪੁਤਲੇ ਸਾੜੇ
ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਮੁਹਾਲੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਮੁਜ਼ਾਹਰਾ ਕੀਤਾ ਗਿਆ। ਕਮੇਟੀ ਦੇ ਆਗੂਆਂ ਨੇ ਮਨਪ੍ਰੀਤ ਸਿੰਘ, ਐੱਨ ਡੀ ਤਿਵਾੜੀ, ਗੁਰਪਿਆਰ ਕੋਟਲੀ, ਤਜਿੰਦਰ ਸਿੰਘ, ਗੁਰਬਚਨ...
ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਮੁਹਾਲੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਮੁਜ਼ਾਹਰਾ ਕੀਤਾ ਗਿਆ।
ਕਮੇਟੀ ਦੇ ਆਗੂਆਂ ਨੇ ਮਨਪ੍ਰੀਤ ਸਿੰਘ, ਐੱਨ ਡੀ ਤਿਵਾੜੀ, ਗੁਰਪਿਆਰ ਕੋਟਲੀ, ਤਜਿੰਦਰ ਸਿੰਘ, ਗੁਰਬਚਨ ਸਿੰਘ, ਗੁਰਦੇਵ ਸਿੰਘ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਕਰਨ ਅਤੇ ਹਾਈ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਡੀ ਏ ਦੀ ਅਦਾਇਗੀ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਬਦਲਾਲਊ ਭਾਵਨਾ ਤਹਿਤ ਕੀਤੀਆਂ ਜਾ ਰਹੀਆਂ ਕਾਰਵਾਈਆਂ ਵਿਰੁੱਧ ਡਟ ਕੇ ਸੰਘਰਸ਼ ਲੜਿਆ ਜਾਵੇਗਾ। ਇਸ ਸਮੇਂ ਅਰਵਿੰਦਰ ਪਿੰਕੀ, ਗੁਰਜਿੰਦਰ ਸਿੰਘ, ਰਣਜੀਤ ਸਿੰਘ, ਗੁਰਿੰਦਰਜੀਤ ਸਿੰਘ, ਮਨੋਜ ਕੁਮਾਰ, ਨਸੀਬ ਕੌਰ, ਰਮਿੰਦਰ ਕੌਰ, ਸ਼ੈਲੀ ਬਾਂਸਲ, ਅਮਰੀਕ ਸਿੰਘ, ਗੁਰਮਨਜੀਤ ਸਿੰਘ, ਸਰਦੂਲ ਸਿੰਘ, ਗੁਰੇਕ ਸਿੰਘ, ਬਲਜੀਤ ਸਨੇਟਾ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਖਰੜ (ਪੱਤਰ ਪ੍ਰੇਰਕ): ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਖਰੜ ਵੱਲੋਂ ਮੁਲਾਜ਼ਮਾਂ ਅਤੇ ਪੈਨਸਨਰਾਂ ਦੀਆਂ ਮੰਗਾਂ ਸਬੰਧੀ ਤਹਿਸੀਲ ਖਰੜ ਦੇ ਦਫਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਰਵਿੰਦਰ ਸਿੰਘ ਪੱਪੀ, ਸੰਜੀਵ ਕੁਮਾਰ, ਹਰਜੀਤ ਸਿੰਘ ਬਸੋਤਾ, ਹਰਕ੍ਰਿਸ਼ਨ ਸਿੰਘ, ਰਣਵੀਰ ਸਿੰਘ, ਸੁਖਦੀਪ ਸਿੰਘ, ਰਣਜੋਧ ਸਿੰਘ, ਅਜਮੇਰ ਸਿੰਘ ਲੌਂਗੀਆ ਅਤੇ ਚਰਨਜੀਤ ਸਿੰਘ ਸਣੇ ਹੋਰ ਆਗੂ ਤੇ ਮੁਲਾਜ਼ਮ ਹਾਜ਼ਰ ਸਨ। ਉਨ੍ਹਾਂ ਕਿਹਾ ਕਿ 30 ਅਗਸਤ ਨੂੰ ਲੁਧਿਆਣਾ ਵਿੱਚ ਹੋਈ ਮੀਟਿੰਗ ਵਿੱਚ ਲਏ ਫ਼ੈਸਲਿਆਂ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਵੇਗਾ। ਜੇ ਸਰਕਾਰ ਨੇ ਮੰਗਾਂ ਦਾ ਜਲਦ ਨਿਬੇੜਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

