DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

 ਡੀ ਸੀ ਦਫ਼ਤਰ ਅੱਗੇ ਧਰਨਾ ਅੱਜ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਤੇਗ ਬਹਾਦਰ ਸਬੰਧੀ ਬੋਲੇ ਅਪਸ਼ਬਦਾਂ ਨੂੰ ਲੈ ਕੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਚੈਲੰਜ ਕਰਨ ਦੇ ਰੋਸ ਵਜੋਂ ਅੱਜ 10 ਜਨਵਰੀ ਨੂੰ ਸਵੇਰੇ 10 ਵਜੇ...

  • fb
  • twitter
  • whatsapp
  • whatsapp
Advertisement

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਤੇਗ ਬਹਾਦਰ ਸਬੰਧੀ ਬੋਲੇ ਅਪਸ਼ਬਦਾਂ ਨੂੰ ਲੈ ਕੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਚੈਲੰਜ ਕਰਨ ਦੇ ਰੋਸ ਵਜੋਂ ਅੱਜ 10 ਜਨਵਰੀ ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਬਾਅਦ ਵਿਚ ਉਸ ਦਾ ਪੁਤਲਾ ਫੂਕ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ਼ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਦਿੱਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਵਰਕਰਾਂ, ਆਗੂਆਂ, ਸਰਪੰਚਾਂ, ਪੰਚਾ, ਕੌਂਸਲਰਾਂ, ਜ਼ਿਲ੍ਹਾ ਪਰਿਸ਼ਦ, ਸਮਿਤੀ ਮੈਬਰਾਂ, ਇਸਤਰੀ ਅਕਾਲੀ ਦਲ, ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਅਤੇ ਐੱਸ ਓ ਆਈ ਦੇ ਵਿਦਿਆਰਥੀ ਅਹੁਦੇਦਾਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ।

ਸਿੰਗਲ ਫੋੋਟੋ

Advertisement

Advertisement
Advertisement
×