ਐਨਪੀਐੱਸ ਕਰਮਚਾਰੀਆਂ ਵੱਲੋਂ ਰੋਸ ਮਾਰਚ ਅੱਜ
ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਵਿੱਚ ਕੀਤੀ ਜਾ ਰਹੀ ਬੇਲੋੜੀ ਦੇਰੀ ਦੇ ਰੋਸ ਕਾਰਨ ਦੋਵਾਂ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਦਾ ਸਾਂਝਾ ਮੋਰਚਾ ਖੋਲ੍ਹਦਿਆ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਵੱਲੋਂ...
Advertisement
ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਵਿੱਚ ਕੀਤੀ ਜਾ ਰਹੀ ਬੇਲੋੜੀ ਦੇਰੀ ਦੇ ਰੋਸ ਕਾਰਨ ਦੋਵਾਂ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਦਾ ਸਾਂਝਾ ਮੋਰਚਾ ਖੋਲ੍ਹਦਿਆ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਵੱਲੋਂ ਦੇਸ਼ ਪੱਧਰ ’ਤੇ ਦਿੱਤੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਸਮੂਹ ਐਨਪੀਐਸ ਕਰਮਚਾਰੀਆਂ ਵੱਲੋਂ ਇੱਕ ਅਗਸਤ ਨੂੰ 3 ਵਜੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇਕੱਤਰਤਾ ਤੋਂ ਬਾਅਦ ਡੀਸੀ ਦਫਤਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਗੁਰਿੰਦਰਪਾਲ ਸਿੰਘ ਖੇੜੀ ਅਤੇ ਸੂਬਾ ਪ੍ਰੈੱਸ ਸਕੱਤਰ ਪ੍ਰੇਮ ਸਿੰਘ ਠਾਕੁਰ ਨੇ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਵਿਭਾਗਾਂ ਦੇ ਸਮੂਹ ਐੱਨਪੀਐੱਸ ਮੁਲਾਜ਼ਮਾਂ, ਪੁਰਾਣੀ ਪੈਨਸ਼ਨ ਲੈ ਰਹੇ ਮੁਲਾਜ਼ਮਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੂੰ ਰੋਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
Advertisement
Advertisement