ਹਰਿਆਣਾ ਗੁਰਦੁਆਰਾ ਕਮੇਟੀ ਖ਼ਿਲਾਫ਼ ਤਖ਼ਤ ਕੇਸਗੜ੍ਹ ਸਾਹਿਬ ਤੋਂ ਅੰਮ੍ਰਿਤਸਰ ਲਈ ਰੋਸ ਮਾਰਚ : The Tribune India

ਹਰਿਆਣਾ ਗੁਰਦੁਆਰਾ ਕਮੇਟੀ ਖ਼ਿਲਾਫ਼ ਤਖ਼ਤ ਕੇਸਗੜ੍ਹ ਸਾਹਿਬ ਤੋਂ ਅੰਮ੍ਰਿਤਸਰ ਲਈ ਰੋਸ ਮਾਰਚ

ਤਖ਼ਤ ਦਮਦਮਾ ਸਾਹਿਬ ਤੋਂ ਮਾਰਚ ਹੋਇਆ ਰਵਾਨਾ

ਹਰਿਆਣਾ ਗੁਰਦੁਆਰਾ ਕਮੇਟੀ ਖ਼ਿਲਾਫ਼ ਤਖ਼ਤ ਕੇਸਗੜ੍ਹ ਸਾਹਿਬ ਤੋਂ ਅੰਮ੍ਰਿਤਸਰ ਲਈ ਰੋਸ ਮਾਰਚ

ਬੀਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 7 ਅਕਤੂਬਰ

ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਖ਼ਿਲਾਫ਼ ਅੱਜ ਤਖਤ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਸ਼ਾਲ ਰੋਸ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਸਵੇਰੇ ਪਹਿਲਾਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਸਮਾਗਮ ਹੋਇਆ, ਜਿੱਥੇ ਸੰਗਤਾਂ ਨੂੰ ਸ੍ਰੀ ਧਾਮੀ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਸਿੱਖਾਂ ਵਿੱਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਪ੍ਰੰਤੂ ਸਿੱਖ ਕੌਮ ਵੱਲੋਂ ਇਕੱਠਿਆਂ ਹੋ ਕੇ ਲੜੀ ਜਾਂਦੀ ਲੜਾਈ ਕਾਰਨ ਇਹ ਸਾਜ਼ਿਸ਼ਾਂ ਕਦੇ ਵੀ ਸਫਲ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਹੁਣ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖ ਪੰਥ ਨੂੰ ਦੋਫਾੜ ਕਰਨ ਦੀ ਕੋਸ਼ਿਸ਼ ਵਜੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਕੋਝੀ ਸਾਜ਼ਿਸ਼ ਕਰ ਕੇ ਸਿੱਖ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਜਦੋਂ ਸਰਕਾਰਾਂ ਦੇ ਦੁਆਰ ਬੰਦ ਹੋ ਜਾਣ ਤਾਂ ਗੁਰੂ ਦੇ ਦੁਆਰ ਖੁੱਲ੍ਹ ਜਾਂਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਵਿਚਾਰ ਰੱਖੇ। ਇਸ ਤੋਂ ਬਾਅਦ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਇਹ ਰੋਸ ਮਾਰਚ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋ ਗਿਆ। ਰੋਸ ਮਾਰਚ ਵਿਚ ਸ਼ਾਮਲ ਆਗੂਆਂ ਵੱਲੋਂ ਜਿਥੇ ਆਪਣੀਆਂ ਪੱਗਾਂ ਅਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ ਉੱਥੇ ਹੀ ਸੰਗਤਾਂ ਵੱਲੋਂ ਆਪਣੇ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਇਸ ਮੌਕੇ ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਪਰਮਜੀਤ ਕੌਰ ਲਾਂਡਰਾ, ਹਰਜਿੰਦਰ ਕੌਰ(ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਸਾਬਕਾ ਵਿਧਾਇਕ ਹਰਵਿੰਦਰ ਸਿੰਘ ਚੰਦੂਮਾਜਰਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਮਦਮੀ ਟਕਸਾਲ ਦੇ ਬੁਲਾਰੇ ਬਾਬਾ ਸੁਖਦੇਵ ਸਿੰਘ, ਬਾਬਾ ਸੁੱਚਾ ਸਿੰਘ, ਗੁਰਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਮੈਨੇਜਰ ਮਲਕੀਅਤ ਸਿੰਘ, ਅਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਸੰਦੀਪ ਸਿੰਘ ਕਲੋਤਾ, ਬੀਬੀ ਕੁਲਵਿੰਦਰ ਕੌਰ, ਮਨਜੀਤ ਸਿੰਘ ਬਾਸੋਵਾਲ, ਠੇਕੇਦਾਰ ਜਰਨੈਲ ਸਿੰਘ, ਸਰਕਲ ਪ੍ਰਧਾਨ ਜਥੇਦਾਰ ਰਾਮ ਸਿੰਘ ਅਤੇ ਸੁਰਿੰਦਰ ਸਿੰਘ ਮਟੌਰ ਸਮੇਤ ਬਹੁਤ ਵੱਡੀ ਗਿਣਤੀ ਅਕਾਲੀ ਆਗੂ, ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।

ਬਠਿੰਡਾ(ਮਨੋਜ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਬਠਿੰਡਾ ਹਲਕੇ ਦੇ ਆਸ ਪਾਸ ਦੇ ਵੱਡੀ ਗਿਣਤੀ ਵਿਚ ਜਥੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਵਰਕਰ ਤਖ਼ਤ ਦਮਦਮਾ ਸਾਹਿਬ ਪੁੱਜੇ। ਖਾਲਸਾ ਰੋਸ ਮਾਰਚ ਤਖ਼ਤ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ