ਮਾਰਕੀਟ ਕਮੇਟੀ ਦੇ ਦਫਤਰ ’ਚ ਬਿਜਲੀ ਨਾ ਹੋਣ ’ਤੇ ਮੁਜ਼ਾਹਰਾ
ਅਨਾਜ ਮੰਡੀਆਂ ਵਿੱਚ ਅੱਜ ਕੱਲ੍ਹ ਝੋਨੇ ਦੀ ਆਮਦ ਜ਼ੋਰਾਂ ’ਤੇ ਹੈ। ਪੰਜਾਬ ਸਰਕਾਰ ਵੱਲੋਂ ਹਰ ਰੋਜ਼ ਦਾਅਵੇ ਕੀਤੇ ਜਾ ਰਹੇ ਹਨ ਕਿ ਅਨਾਜ ਮੰਡੀ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਵੇਗੀ ਪ੍ਰੰਤੂ ਅਸਲੀਅਤ ਇਸ...
Advertisement
ਅਨਾਜ ਮੰਡੀਆਂ ਵਿੱਚ ਅੱਜ ਕੱਲ੍ਹ ਝੋਨੇ ਦੀ ਆਮਦ ਜ਼ੋਰਾਂ ’ਤੇ ਹੈ। ਪੰਜਾਬ ਸਰਕਾਰ ਵੱਲੋਂ ਹਰ ਰੋਜ਼ ਦਾਅਵੇ ਕੀਤੇ ਜਾ ਰਹੇ ਹਨ ਕਿ ਅਨਾਜ ਮੰਡੀ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਵੇਗੀ ਪ੍ਰੰਤੂ ਅਸਲੀਅਤ ਇਸ ਦੇ ਉਲਟ ਹੈ। ਤੇਜ਼ ਹਨੇਰੀ ਅਤੇ ਬਾਰਿਸ਼ ਤੋਂ ਬਾਅਦ ਅਮਲੋਹ ਦੇ ਜ਼ਿਆਦਾਤਰ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ ਹੋ ਗਈ। ਅਨਾਜ ਮੰਡੀ ਅਮਲੋਹ ਵਿੱਚ ਮਾਰਕੀਟ ਕਮੇਟੀ ਦੇ ਦਫਤਰ ਵਿੱਚ ਕਰਮਚਾਰੀਆਂ ਨੂੰ ਘੁੱਪ ਹਨੇਰੇ ਵਿੱਚ ਕੰਮ ਕਾਰ ਕਰਨਾ ਪਿਆ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੱਸਿਆ ਕਿ ਕਮੇਟੀ ਵਿਚ ਇਨਵਰਟਰ ਅਤੇ ਜਨਰੇਟਰ ਦੋਵੇਂ ਖਰਾਬ ਹਨ। ਉਨ੍ਹਾਂ ਕਿਹਾ ਕਿ ਲੱਖਾਂ ਰੁਪਏ ਮਾਰਕੀਟ ਫੀਸ ਇਕੱਠੀ ਕਰਨ ਵਾਲੇ ਪੰਜਾਬ ਮੰਡੀ ਬੋਰਡ ਦੇ ਦਫਤਰਾਂ ਦਾ ਜੇਕਰ ਇਹ ਹਾਲ ਹੈ ਤਾਂ ਬਾਕੀ ਦਫਤਰਾਂ ਦਾ ਕੀ ਬਣੇਗਾ। ਇਸ ਮੌਕੇ ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।
Advertisement
Advertisement