ਪੁਲੀਸ ਭਰਤੀ ਰੱਦ ਹੋਣ ਕਾਰਨ ਨੌਜਵਾਨਾਂ ਵਿੱਚ ਰੋਸ
ਪੰਚਕੂਲਾ (ਪੱਤਰ ਪ੍ਰੇਰਕ): ਹਰਿਆਣਾ ਪੁਲੀਸ ਵਿੱਚ 5600 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਕੀਤੇ ਬਿਨਾਂ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਨੌਜਵਾਨਾਂ ’ਚ ਗੁੱਸਾ ਵਧਦਾ ਜਾ ਰਿਹਾ ਹੈ। ਸੈਂਕੜੇ ਉਮੀਦਵਾਰ ਕਈ ਦਿਨਾਂ ਤੋਂ ਸੈਕਟਰ-5 ਦੇ ਵਿਰੋਧ ਸਥਾਨ ’ਤੇ ਪ੍ਰਦਰਸ਼ਨ ਕਰ ਰਹੇ...
Advertisement
ਪੰਚਕੂਲਾ (ਪੱਤਰ ਪ੍ਰੇਰਕ): ਹਰਿਆਣਾ ਪੁਲੀਸ ਵਿੱਚ 5600 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਕੀਤੇ ਬਿਨਾਂ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਨੌਜਵਾਨਾਂ ’ਚ ਗੁੱਸਾ ਵਧਦਾ ਜਾ ਰਿਹਾ ਹੈ। ਸੈਂਕੜੇ ਉਮੀਦਵਾਰ ਕਈ ਦਿਨਾਂ ਤੋਂ ਸੈਕਟਰ-5 ਦੇ ਵਿਰੋਧ ਸਥਾਨ ’ਤੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਨੌਜਵਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੇ ਭਵਿੱਖ ਨਾਲ ਖੇਡ ਰਹੀ ਹੈ। ਨੌਜਵਾਨਾਂ ਨੇ ਦੱਸਿਆ ਕਿ 16 ਅਗਸਤ 2024 ਨੂੰ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਨੇ ਪੁਲੀਸ ਵਿਭਾਗ ਵਿੱਚ 5600 ਖਾਲੀ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਨ੍ਹਾਂ ਵਿੱਚ 4000 ਪੁਰਸ਼ ਕਾਂਸਟੇਬਲ, 600 ਮਹਿਲਾ ਕਾਂਸਟੇਬਲ ਅਤੇ 1000 ਇੰਡੀਅਨ ਰਿਜ਼ਰਵ ਬਟਾਲੀਅਨ (ਆਈਆਰਬੀ) ਦੀਆਂ ਅਸਾਮੀਆਂ ਸ਼ਾਮਲ ਸਨ। ਅਰਜ਼ੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਵੀ ਕਮਿਸ਼ਨ ਨੇ ਬਿਨਾਂ ਕਿਸੇ ਠੋਸ ਕਾਰਨ ਦੇ ਇਸ ਭਰਤੀ ਨੂੰ ਰੱਦ ਕਰ ਦਿੱਤਾ।
Advertisement
Advertisement
×