PSPCL Employees Protest: ਬਿਜਲੀ ਕਾਮਿਆਂ ਨੇ ਜੇ ਈ ਦੀ ਬਦਲੀ ਖ਼ਿਲਾਫ਼ ਧਰਨਾ ਦਿੱਤਾ
ਪਾਵਰਕੌਮ ਦੇ ਸਥਾਨਕ ਉਪ ਮੰਡਲ ਦੇ ਕਾਮਿਆਂ ਨੇ ਅੱਜ ਜੇ ਈ ਦੀ ਬਦਲੀ ਖ਼ਿਲਾਫ਼ ਧਰਨਾ ਦਿੱਤਾ ਅਤੇ ਪ੍ਰਬੰਧਕਾਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਬਦਲੀ ਰੱਦ ਕਰਨ ਦੀ ਮੰਗ ਕੀਤੀ। ਅੱਜ ਉਪ ਮੰਡਲ ਦਫ਼ਤਰ ਵਿੱਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਟੈਕਨੀਕਲ ਸਰਵਿਸਿਜ਼ ਯੂਨੀਅਨ...
ਪਾਵਰਕੌਮ ਦੇ ਸਥਾਨਕ ਉਪ ਮੰਡਲ ਦੇ ਕਾਮਿਆਂ ਨੇ ਅੱਜ ਜੇ ਈ ਦੀ ਬਦਲੀ ਖ਼ਿਲਾਫ਼ ਧਰਨਾ ਦਿੱਤਾ ਅਤੇ ਪ੍ਰਬੰਧਕਾਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਬਦਲੀ ਰੱਦ ਕਰਨ ਦੀ ਮੰਗ ਕੀਤੀ।
ਅੱਜ ਉਪ ਮੰਡਲ ਦਫ਼ਤਰ ਵਿੱਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਸੁਖਵੀਰ ਸਿੰਘ, ਨਿਰੈਮਲ ਸਿੰਘ, ਬਲਵਿੰਦਰ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਉਪ ਮੰਡਲ ਦੇ ਜੇ ਈ ਦੁਪਿੰਦਰ ਸਿੰਘ ਵੱਲੋਂ ਚੱਲ ਰਹੇ ਕੰਮਾਂ ਲਈ ਲੱਖਾਂ ਰੁਪਏ ਦਾ ਸਾਮਾਨ ਜਾਰੀ ਕਰਵਾਇਆ ਹੋਇਆ ਹੈ। ਇਸ ਸੂਰਤ ਵਿੱਚ ਜੇ ਜੇ ਈ ਦੀ ਬਦਲੀ ਕੀਤੀ ਜਾਂਦੀ ਹੈ ਤਾਂ ਇਸ ਸਾਮਾਨ ਦੀ ਜ਼ਿੰਮੇਵਾਰੀ ਲੈਣ ਵਾਲਾ ਕੋਈ ਵੀ ਨਹੀਂ ਹੈ। ਆਗੂਆਂ ਨੇ ਕਿਹਾ ਕਿ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਅਧਿਕਾਰੀ ਗੱਲ ਸੁਣਨ ਲਈ ਤਿਆਰ ਨਹੀਂ ਸਗੋਂ ਜੇ ਈ ਦੁਪਿੰਦਰ ਸਿੰਘ ਨੂੰ ਫਾਰਗ ਕਰਨ ਲਈ ਬਜ਼ਿੱਦ ਹਨ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਸ ਮਸਲੇ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਜੇ ਜੇ ਈ ਦੀ ਬਦਲੀ ਰੱਦ ਨਾ ਕੀਤੀ ਗਈ ਅਤੇ ਉਸ ਨੂੰ ਜਬਰੀ ਫਾਰਗ ਕੀਤਾ ਗਿਆ ਤਾਂ ਜਥੇਬੰਦੀ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
ਇਸੇ ਦੌਰਾਨ ਅੱਜ ਧਰਨਾਕਾਰੀ ਬਿਜਲੀ ਕਾਮਿਆਂ ਨੇ ਪਾਵਰਕੌਮ ਪ੍ਰਬੰਧਕਾਂ ਅਤੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ। ਇਸ ਮੌਕੇ ਸਰਕਲ ਮੀਤ ਪ੍ਰਧਾਨ ਰੋਪੜ ਰਣਜੋਧ ਸਿੰਘ, ਡਿਵੀਜ਼ਨ ਪ੍ਰਧਾਨ ਸੁਰਿੰਦਰ ਕੁਮਾਰ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕੁਰਾਲੀ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਪ੍ਰੇਮ ਸਿੰਘ ਆਦਿ ਨੇ ਸੰਬੋਧਨ ਕੀਤਾ।

