DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PU Campus Student Council Elections: ਪੀ ਯੂ ਵਿਦਿਆਰਥੀ ਕੌਂਸਲ ਚੋਣਾਂ: ਵਿਦਿਆਰਥੀ ਜਥੇਬੰਦੀਆਂ ਵੱਲੋਂ ਸ਼ਕਤੀ ਪ੍ਰਦਰਸ਼ਨ

ਵੱਖ-ਵੱਖ ਵਿਭਾਗਾਂ ਅਤੇ ਹੋਸਟਲਾਂ ਵਿੱਚ ਰੈਲੀਆਂ ਕੱਢੀਆਂ

  • fb
  • twitter
  • whatsapp
  • whatsapp
featured-img featured-img
ਵਿਦਿਆਰਥੀ ਜਥੇਬੰਦੀ ਸੱਥ ਤੋਂ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਦਰਸ਼ਪ੍ਰੀਤ ਸਿੰਘ ਆਪਣੇ ਸਮਰਥਕਾਂ ਨਾਲ ਪ੍ਰਚਾਰ ਕਰਦਾ ਹੋਇਆ। -ਫੋਟੋ: ਰਵੀ ਕੁਮਾਰ
Advertisement
ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ਬਾਬਤ 31 ਅਗਸਤ ਨੂੰ ਹੋਣ ਵਾਲੀ ਵੋਟਿੰਗ ਦੇ ਮੱਦੇਨਜ਼ਰ ਅੱਜ ਕੈਂਪਸ ਵਿੱਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ।

ਹਾਲਾਂਕਿ, ਇਸ ਦੌਰਾਨ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਪ੍ਰੰਤੂ ਜਥੇਬੰਦੀਆਂ ਵੱਲੋਂ ਇੱਕ- ਦੂਜੇ ਉੱਤੇ ਦੂਸ਼ਣਬਾਜ਼ੀ ਦਾ ਦੌਰ ਜਾਰੀ ਰਿਹਾ। ਪੁਲੀਸ ਅਤੇ ਪੀਯੂ ਦੀ ਸਕਿਓਰਿਟੀ ਵੱਲੋਂ ਬਾਹਰੀ ਅਨਸਰਾਂ ਉੱਤੇ ਵੀ ਕਰੜੀ ਨਜ਼ਰ ਰੱਖੀ ਜਾ ਰਹੀ ਸੀ।

Advertisement

ਵਿਦਿਆਰਥੀ ਜਥੇਬੰਦੀਆਂ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਹੋਸਟਲਾਂ ਵਿੱਚ ਰੈਲੀਆਂ ਕੱਢ ਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਅਤੇ ਆਪੋ-ਆਪਣੇ ਪੈਨਲ ਕੋਡ ਦਰਸਾ ਕੇ ਵਿਦਿਆਰਥੀਆਂ ਨੂੰ ਵੋਟ ਲਈ ਅਪੀਲ ਕੀਤੀ ਗਈ।

Advertisement

ਦੱਸਣਯੋਗ ਹੈ ਕਿ 31 ਅਗਸਤ ਨੂੰ ਸਵੇਰੇ 9:30 ਵਜੇ ਵੋਟਿੰਗ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਸਵੇਰੇ 11 ਵਜੇ ਤੋਂ ਬਾਅਦ ਸਾਰੇ ਵਿਭਾਗਾਂ ਵਿੱਚੋਂ ਅਹੁਦੇਦਾਰ ਉਮੀਦਵਾਰਾਂ ਦੀ ਚੋਣ ਵਾਲੀਆਂ ਬੈਲਟ ਪੇਟੀਆਂ ਰਿਟਰਨਿੰਗ ਅਫਸਰਾਂ ਤੋਂ ਪ੍ਰਾਪਤ ਕਰ ਕੇ ਜਿਮਨੇਜ਼ੀਅਮ ਹਾਲ ਪਹੁੰਚਾ ਦਿੱਤੀਆਂ ਜਾਣਗੀਆਂ। ਇਸ ਦੌਰਾਨ 31 ਅਗਸਤ ਨੂੰ ਹੀ ਦੁਪਹਿਰ 12 ਵਜੇ ਡੀ ਆਰਾਂ ਦੇ ਨਤੀਜੇ ਘੋਸ਼ਿਤ ਕਰਕੇ ਸਬੰਧਤ ਵਿਭਾਗਾਂ ਵਿੱਚ ਡਿਸਪਲੇਅ ਕਰ ਦਿੱਤੇ ਜਾਣਗੇ। ਉਸੇ ਹੀ ਦਿਨ ਕੌਂਸਲ ਅਹੁਦੇਦਾਰੀ ਦੇ ਉਮੀਦਵਾਰਾਂ ਦੀਆਂ ਵੋਟਾਂ ਦੀ ਗਿਣਤੀ ਵੀ ਜਿਮਨੇਜ਼ੀਅਮ ਹਾਲ ਵਿੱਚ ਕੀਤੀ ਜਾਵੇਗੀ ਜਿਸ ਉਪਰੰਤ 8 ਸਤੰਬਰ ਨੂੰ ਦੁਪਹਿਰ 12 ਵਜੇ ਤੱਕ ਡੀ. ਆਰਸ ਦੇ ਰਿਜ਼ਲਟ ਡੀ ਐਸ ਡਬਲਿਯੂ ਦਫਤਰ ਵੱਲੋਂ ਸਾਰੇ ਚੇਅਰਪਰਸਨਾਂ, ਡਾਇਰੈਕਟਰਾਂ ਅਤੇ ਕੋ-ਆਰਡੀਨੇਟਰਾਂ ਨੂੰ ਭੇਜ ਦਿੱਤੇ ਜਾਣਗੇ। ਇਸ ਉਪਰੰਤ 11 ਸਤੰਬਰ ਨੂੰ ਸਵੇਰੇ 11 ਵਜੇ ਜੂਅਲੋਜੀ ਵਿਭਾਗ ਦੇ ਆਡੀਟੋਰੀਅਮ ਵਿੱਚ ਕਾਰਜਕਾਰਨੀ ਦੀ ਚੋਣ ਕੀਤੀ ਜਾਵੇਗੀ।

ਸਖ਼ਤ ਸੁਰੱਖਿਆ ਪ੍ਰਬੰਧ

ਪੰਜਾਬ ਯੂਨੀਵਰਸਿਟੀ ਅਥਾਰਿਟੀ ਵੱਲੋਂ ਵਿਦਿਆਰਥੀ ਕੌਂਸਲ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ। ਚੰਡੀਗੜ੍ਹ ਪੁਲੀਸ ਵੀ ਗੇਟਾਂ ਉੱਤੇ ਤਾਇਨਾਤ ਹੈ। ਬਾਹਰੀ ਵਾਹਨਾਂ ਦੀ ਚੈਕਿੰਗ ਕਰਕੇ ਹੀ ਕੈਂਪਸ ਦੇ ਅੰਦਰ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ।

Advertisement
×