DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PU Election: SOI ਦਾ Students Centre ਵਿਖੇ ਰੋਸ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਉੱਤੇ 'ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ' (SOI) ਦੇ ਨੁਮਾਇੰਦਿਆਂ ਵੱਲੋਂ ਸੋਮਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਉਨ੍ਹਾਂ ਦੇ ਪ੍ਰਧਾਨਗੀ ਅਹੁਦੇ ਦੇ ਉਮੀਦਵਾਰ ਦੀ ਉਮੀਦਵਾਰੀ ਕਥਿਤ ਤੌਰ ਉੱਤੇ ਰੱਦ ਕੀਤੇ ਜਾਣ ਦੀ ਖ਼ਬਰ ਆਉਣ ਤੋਂ...

  • fb
  • twitter
  • whatsapp
  • whatsapp
featured-img featured-img
Tribune photo: Vicky
Advertisement

ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਉੱਤੇ 'ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ' (SOI) ਦੇ ਨੁਮਾਇੰਦਿਆਂ ਵੱਲੋਂ ਸੋਮਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਉਨ੍ਹਾਂ ਦੇ ਪ੍ਰਧਾਨਗੀ ਅਹੁਦੇ ਦੇ ਉਮੀਦਵਾਰ ਦੀ ਉਮੀਦਵਾਰੀ ਕਥਿਤ ਤੌਰ ਉੱਤੇ ਰੱਦ ਕੀਤੇ ਜਾਣ ਦੀ ਖ਼ਬਰ ਆਉਣ ਤੋਂ ਬਾਅਦ ਕੀਤਾ ਗਿਆ।

ਯੂਨੀਵਰਸਿਟੀ ਪ੍ਰਸ਼ਾਸਨ ਨੇ ਆਗਾਮੀ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (PUCSC) ਚੋਣਾਂ ਲਈ ਚੋਣ ਲੜ ਰਹੇ ਉਮੀਦਵਾਰਾਂ ਦੀ (ਅਸਥਾਈ ਸੂਚੀ) ਪ੍ਰੋਵਿਜ਼ਨਲ ਲਿਸਟ ਅਜੇ ਜਾਰੀ ਕਰਨੀ ਹੈ।

Advertisement

ਪ੍ਰਦਰਸ਼ਨ ਕਰ ਰਹੇ ਗਰੁੱਪ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪ੍ਰਧਾਨਗੀ ਉਮੀਦਵਾਰ ਦੀ ਉਮੀਦਵਾਰੀ ਜਾਣ ਬੁੱਝ ਕੇ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਰੱਦ ਕੀਤੀ ਗਈ ਹੈ। ਹਾਲਾਂਕਿ, ਅਸਥਾਈ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਅਜੇ ਜਾਰੀ ਹੈ।

Advertisement

ਚੋਣ ਤਹਿਤ ਨਾਮਜ਼ਦਗੀਆਂ ਭਰਨ ਦਾ ਕੰਮ ਸਵੇਰੇ 9:30 ਵਜੇ ਤੋਂ 10:30 ਵਜੇ ਤੱਕ ਹੋਇਆ, ਜਿਸ ਤੋਂ ਬਾਅਦ ਪੜਤਾਲ (ਸਕ੍ਰੂਟਨੀ) ਅਤੇ ਇਤਰਾਜ਼ ਦਰਜ ਕਰਨ ਦੀ ਪ੍ਰਕਿਰਿਆ ਕੀਤੀ ਗਈ। ਅਸਥਾਈ ਸੂਚੀ ਜਲਦੀ ਹੀ ਜਾਰੀ ਕੀਤੇ ਜਾਣ ਦੀ ਉਮੀਦ ਹੈ।

Advertisement
×