ਪੀਯੂ ਨੇ ਪੋਸਟ-ਗ੍ਰੈਜੂਏਟ ਕੋਰਸ ਲਈ ਅਰਜ਼ੀਆਂ ਦੀ ਤਰੀਕ ਵਧਾਈ
ਪੰਜਾਬ ਯੂਨੀਵਰਸਿਟੀ ਨੇ ਅਕਾਦਮਿਕ ਸੈਸ਼ਨ 2025-26 ਲਈ ਆਪਣੇ ਪੋਸਟ ਗ੍ਰੈਜੂਏਟ (ਪੀਜੀ) ਕੋਰਸਾਂ ਲਈ ਆਨਲਾਈਨ ਦਾਖ਼ਲਾ ਫਾਰਮ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ 24 ਜੁਲਾਈ ਤੱਕ ਵਧਾ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਫਾਰਮ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ 22...
Advertisement
ਪੰਜਾਬ ਯੂਨੀਵਰਸਿਟੀ ਨੇ ਅਕਾਦਮਿਕ ਸੈਸ਼ਨ 2025-26 ਲਈ ਆਪਣੇ ਪੋਸਟ ਗ੍ਰੈਜੂਏਟ (ਪੀਜੀ) ਕੋਰਸਾਂ ਲਈ ਆਨਲਾਈਨ ਦਾਖ਼ਲਾ ਫਾਰਮ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ 24 ਜੁਲਾਈ ਤੱਕ ਵਧਾ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਫਾਰਮ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ 22 ਜੁਲਾਈ ਸੀ ਜੋ ਹੁਣ ਦੋ ਦਿਨ ਹੋਰ ਅੱਗੇ ਵਧਾ ਦਿੱਤੀ ਹੈ। ਪੀਯੂ ਦੇ ਬੁਲਾਰੇ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਅੱਜ ਹੋਈ ਤਕਨੀਕੀ ਖ਼ਰਾਬੀ ਕਾਰਨ ਸੋਧੇ ਹੋਏ ਦਾਖ਼ਲਾ ਸ਼ਡਿਊਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ਪੂਰੀ ਕਰਨ ਲਈ ਕਾਫ਼ੀ ਸਮਾਂ ਮਿਲ ਗਿਆ ਹੈ। ਉਮੀਦਵਾਰ ਯੂਨੀਵਰਸਿਟੀ ਦੇ ਦਾਖ਼ਲਾ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ। ਦਾਖ਼ਲੇ ਦਾ ਵਿਸਥਾਰ ਸਹਿਤ ਸ਼ਡਿਊਲ ਦਾਖ਼ਲਾ ਪੋਰਟਲ ’ਤੇ ਵੀ ਉਪਲਬਧ ਹੈ।
Advertisement
Advertisement
×